ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਦੌਰਾਨ ਸਿੰਘ ਸਾਹਿਬਾਨ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਮੁਤਾਬਕ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕਰਨ ਲਈ ਪਹੁੰਚ ਚੁੱਕੇ ਹਨ। ਉਨ੍ਹਾਂ ਦੇ ਨਾਲ ਹੋਰ ਅਕਾਲੀ ਆਗੂ ਵੀ ਆਪੋ-ਆਪਣੀ ਸਜ਼ਾ ਭੁਗਤਣ ਲਈ ਆ ਚੁੱਕੇ ਹਨ। ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਭਾਂਡੇ ਮਾਂਜਣ ਦੀ ਸਜ਼ਾ ਨਿਭਾਈ ਜਾ ਰਹੀ ਹੈ। ਸਜ਼ਾ ਮੁਤਾਬਕ ਦੋ ਦਿਨ ਸ੍ਰੀ ਦਰਬਾਰ ਸਾਹਿਬ ਸੇਵਾ ਕੀਤੀ ਜਾਣੀ ਹੈ। ਇਸ ਤੋਂ ਬਾਅਦ ਸ੍ਰੀ ਫਤਹਿਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ, ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਸੇਵਾ ਕਰਨ ਲਈ ਜਾਣਗੇ।
ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ, ਮਹੇਸ਼ਇੰਦਰ ਸਿੰਘ, ਸਰਬਜੀਤ ਸਿੰਘ, ਸੋਹਣ ਸਿੰਘ ਠੰਡਲ, ਚਰਨਜੀਤ ਸਿੰਘ ਅਤੇ ਆਦੇਸ਼ ਪ੍ਰਤਾਪ ਸਿੰਘ, 3 ਦਸੰਬਰ ਤੋਂ 12 ਤੋਂ ਇੱਕ ਵਜੇ ਤੱਕ ਦਰਬਾਰ ਸਾਹਿਬ ਦੇ ਪ੍ਰਤੱਖ ਅਧੀਨ ਬਾਥਰੂਮਾਂ ਦੀ ਸਫ਼ਾਈ ਕਰਨਗੇ। ਇਨ੍ਹਾਂ ਦੀ ਹਾਜ਼ਰੀ ਦੀ ਤਸਦੀਕ ਕੀਤੀ ਜਾਵੇਗੀ। ਇਸ ਤੋਂ ਇਲਾਵਾ ਇਹ ਪੰਜ ਆਪਣੇ ਨਗਰ, ਸ਼ਹਿਰ ਜਾਂ ਨੇੜਲੇ ਗੁਰਦੁਆਰਿਆਂ ਵਿੱਚ ਰੋਜ਼ਾਨਾ ਇੱਕ ਘੰਟਾ ਭਾਂਡੇ ਮਾਂਜਣ, ਲੰਗਰ, ਜੋੜੇ ਸਾਫ ਕਰਨ ਕਿਸੇ ਵੀ ਤਰ੍ਹਾਂ ਦੀ ਇੱਕ ਘੰਟੇ ਦੀ ਸੇਵਾ ਕਰਨੀ ਹੈ।