ਬਟਾਲਾ- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਗਈ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਰਵੀਕਰਨ ਹਲਕਾ ਡੇਰਾ ਬਾਬਾ ਨਾਨਕ ਤੋਂ 2022 ‘ਚ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਵਿਧਾਨ ਸਭਾ ਚੋਣ ਲੜ ਚੁੱਕੇ ਹਨ। ਰਵੀਕਰਨ ਸਿੰਘ ਕਾਹਲੋਂ ਸਾਬਕਾ ਮੰਤਰੀ ਅਤੇ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਸਵਰਗੀ ਨਿਰਮਲ ਸਿੰਘ ਕਾਹਲੋਂ ਦੇ ਸਪੁੱਤਰ ਹਨ। ਉਧਰ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਐ।