Wednesday, December 25, 2024

Become a member

Get the best offers and updates relating to Liberty Case News.

― Advertisement ―

spot_img
spot_img
HomePunjabਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ 3 ਪਿੰਡਾਂ ਵਿੱਚ...

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ 3 ਪਿੰਡਾਂ ਵਿੱਚ 4.21 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਪ੍ਰੋਜੈਕਟਾਂ ਦਾ ਉਦਘਾਟਨ


ਸੁਨਾਮ ਊਧਮ ਸਿੰਘ ਵਾਲਾ/ ਚੰਡੀਗੜ੍ਹ-
ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਤਿੰਨ ਪਿੰਡਾਂ ਵਿੱਚ ਲਗਭਗ 4.21 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਜਲ ਸਪਲਾਈ ਪ੍ਰੋਜੈਕਟ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੇ।ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡਾਂ ਦੇ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਦੇ ਘਰਾਂ ਤੱਕ ਪੀਣ ਲਈ ਸਾਫ ਸੁਥਰਾ ਪਾਣੀ ਮੁਹਈਆ ਕਰਵਾਉਣ ਦੇ ਲਈ ਹਰ ਢੁਕਵੇ ਕਦਮ ਪੁੱਟਣ ਦੇ ਆਦੇਸ਼ ਦਿੱਤੇ ਗਏ ਹਨ ਜਿਸ ਦੀ ਪਾਲਣਾ ਕਰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀਆਂ ਸਕੀਮਾਂ ਨੂੰ ਸਫਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸੂਬੇ ਦੇ 144 ਪਿੰਡਾਂ ਵਿੱਚ ਨਵੀਆਂ ਜਲ ਸਪਲਾਈ ਸਕੀਮਾਂ ਦੇ ਨਿਰਮਾਣ ਲਈ ਪੰਜਾਬ ਸਰਕਾਰ ਕੋਲੋਂ 160 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ ਜੋ ਕਿ ਛੇਤੀ ਹੀ ਪ੍ਰਵਾਨ ਹੋਣ ਦੀ ਉਮੀਦ ਹੈ।

ਉਹਨਾਂ ਦੱਸਿਆ ਕਿ ਇਸ ਮਿਸ਼ਨ ਦੇ ਤਹਿਤ ਪਿਛਲੇ ਇੱਕ ਸਾਲ ਅੰਦਰ ਜ਼ਿਲ੍ਹਾ ਸੰਗਰੂਰ ਦੇ 37 ਪਿੰਡਾਂ ਵਿੱਚ ਜਲ ਸਪਲਾਈ ਸਕੀਮਾਂ ਦੇ ਕਾਰਜਾਂ ਲਈ 25.61 ਕਰੋੜ ਰੁਪਏ ਪ੍ਰਵਾਨ ਕੀਤੇ ਜਾ ਚੁੱਕੇ ਹਨ ਜਿਸ ਨਾਲ 87 ਹਜ਼ਾਰ 53 ਪਿੰਡ ਵਾਸੀਆਂ ਨੂੰ ਪੀਣ ਯੋਗ ਸ਼ੁੱਧ ਪਾਣੀ ਦੀ ਸਪਲਾਈ ਦਿੱਤੀ ਗਈ ਹੈ । ਉਹਨਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ 24 ਪਿੰਡਾਂ ਵਿੱਚ ਜਲ ਸਪਲਾਈ ਸਕੀਮਾਂ ਦੀ ਉਸਾਰੀ ਕਰਨ ਲਈ 28.32 ਕਰੋੜ ਰੁਪਏ ਦੇ ਪ੍ਰੋਜੈਕਟ ਪ੍ਰਵਾਨਗੀ ਅਧੀਨ ਹਨ।

ਕੈਬਨਿਟ ਮੰਤਰੀ ਨੇ ਬਿਸ਼ਨਪੁਰਾ ਅਕਾਲਗੜ੍ਹ, ਤੋਲੇਵਾਲ ਅਤੇ ਪਿੰਡ ਢੱਡਰੀਆਂ ਵਿਖੇ 4.21 ਕਰੋੜ ਰੁਪਏ ਨਾਲ ਤਿਆਰ ਜਲ ਸਪਲਾਈ ਸਕੀਮਾਂ ਦਾ ਉਦਘਾਟਨ ਕਰਦਿਆਂ ਦੱਸਿਆ ਕਿ ਇਨ੍ਹਾਂ ਸਕੀਮਾਂ ਉੱਤੇ ਪਾਣੀ ਦੀਆਂ ਟੈਂਕੀਆਂ, ਟਿਊਬਵੈਲ, 29 ਕਿਲੋਮੀਟਰ ਨਵੀਂ ਪਾਈਪ ਲਾਈਨ ਅਤੇ ਸੋਲਰ ਸਿਸਟਮ ਲਗਾਇਆ ਗਿਆ ਹੈ ਜਿਸ ਨਾਲ 7218 ਪਿੰਡ ਵਾਸੀਆਂ ਨੂੰ ਪੀਣ ਯੋਗ ਸ਼ੁੱਧ ਪਾਣੀ ਦੀ ਸਪਲਾਈ ਨਿਰਵਿਘਨ ਆਰੰਭ ਕਰ ਦਿੱਤੀ ਗਈ ਹੈ।

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਤੋਂ ਬਤੌਰ ਵਿਧਾਇਕ ਨੁਮਾਇੰਦਗੀ ਕਰ ਰਹੇ ਕੈਬਨਿਟ ਮੰਤਰੀ ਅਮਨ ਅਰੋੜਾ, ਜੋ ਕਿ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਵੀ ਹਨ, ਵੱਲੋਂ ਹਲਕਾ ਸੁਨਾਮ ਦੇ ਕਾਇਆ ਕਲਪ ਲਈ ਬੇਹਤਰੀਨ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪਿੰਡ ਵਾਸੀਆਂ ਦੀਆਂ ਜਰੂਰਤਾਂ ਨੂੰ ਤਰਜੀਹ ਦੇ ਆਧਾਰ ਤੇ ਪੂਰਾ ਕਰਨ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਇਹਨਾਂ ਪਿੰਡਾਂ ਵਿੱਚ ਨਵੀਆਂ ਜਲ ਸਪਲਾਈ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ ਸੀ ਜਿਨਾਂ ਵਿੱਚੋਂ ਅੱਜ ਤਿੰਨ ਨਵੀਆਂ ਪਾਣੀ ਦੀਆਂ ਟੈਂਕੀਆਂ ਨਿਰਮਾਣ ਮਗਰੋਂ ਲੋਕਾਂ ਨੂੰ ਸਮਰਪਿਤ ਕਰ ਦਿੱਤੀਆਂ ਗਈਆਂ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਇੰਜੀਨੀਅਰ ਜੇ ਜੇ ਗੋਇਲ , ਨਿਗਰਾਨ ਇੰਜੀਨੀਅਰ ਮਨੋਜ ਮਲਹੋਤਰਾ, ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ, ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਹਨੀ ਗੁਪਤਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।