Wednesday, December 25, 2024

Become a member

Get the best offers and updates relating to Liberty Case News.

― Advertisement ―

spot_img
spot_img
HomeBreaking NewsSTF ਜਲੰਧਰ ਰੇਂਜ ਨੇ ਕਰੋੜਾਂ ਦੀ ਹੈਰੋਇਨ ਸਣੇ 4 ਨਸ਼ਾ ਸਮੱਗਲਰ ਕੀਤੇ...

STF ਜਲੰਧਰ ਰੇਂਜ ਨੇ ਕਰੋੜਾਂ ਦੀ ਹੈਰੋਇਨ ਸਣੇ 4 ਨਸ਼ਾ ਸਮੱਗਲਰ ਕੀਤੇ ਗ੍ਰਿਫ਼ਤਾਰ

 

 

 

ਜਲੰਧਰ –ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਜਲੰਧਰ ਰੇਂਜ ਦੀ ਟੀਮ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ 5 ਕਿਲੋ 42 ਗ੍ਰਾਮ ਹੈਰੋਇਨ ਸਮੇਤ 4 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਐੱਸ. ਟੀ. ਐੱਫ. ਦੇ ਏ. ਆਈ. ਜੀ. ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਡੀ. ਐੱਸ. ਪੀ. ਇੰਦਰਜੀਤ ਸਿੰਘ ਸੈਣੀ ਦੀ ਅਗਵਾਈ ਵਿਚ ਐੱਸ. ਆਈ. ਸੰਜੀਵ ਕੁਮਾਰ, ਏ. ਐੱਸ. ਆਈ. ਕੁਲਦੀਪ ਸਿੰਘ ਅਤੇ ਏ. ਐੱਸ. ਆਈ. ਪਰਮਿੰਦਰ ਸਿੰਘ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਵੱਖ-ਵੱਖ ਥਾਵਾਂ ਤੋਂ ਫੜੇ ਗਏ ਉਕਤ ਨਸ਼ਾ ਸਮੱਗਲਰਾਂ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਧਰਮ ਸਿੰਘ ਨਿਵਾਸੀ ਕੱਥੂਨੰਗਲ (ਅੰਮ੍ਰਿਤਸਰ), ਕਰਨ ਕੁਮਾਰ ਪੁੱਤਰ ਵਿਜੇ ਕੁਮਾਰ ਨਿਵਾਸੀ ਏਕਤਾ ਨਗਰ (ਅੰਮ੍ਰਿਤਸਰ), ਮਾਨ ਸਿਕੰਦਰ ਸਿੰਘ ਪੁੱਤਰ ਸੂਬਾ ਸਿੰਘ ਨਿਵਾਸੀ ਰਾਜਾਤਾਲ, ਥਾਣਾ ਘਰਿੰਡਾ (ਅੰਮ੍ਰਿਤਸਰ), ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਪੁੱਤਰ ਚਰਨਜੀਤ ਸਿੰਘ ਨਿਵਾਸੀ ਬਰੋਚੀ ਰਾਜਪੂਤਾਂ (ਅੰਮ੍ਰਿਤਸਰ) ਵਜੋਂ ਹੋਈ ਹੈ। ਚਾਰਾਂ ਖ਼ਿਲਾਫ਼ ਐੱਸ. ਟੀ. ਐੱਫ਼. ਥਾਣਾ ਮੋਹਾਲੀ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਐੱਫ਼. ਆਈ. ਆਰਜ਼ ਦਰਜ ਕੀਤੀਆਂ ਗਈਆਂ ਹਨ।

। ਨਸ਼ਾ ਸਮੱਗਲਰਾਂ ਦੇ 2 ਮੋਟਰਸਾਈਕਲ ਵੀ ਐੱਸ. ਟੀ. ਐੱਫ. ਨੇ ਆਪਣੇ ਕਬਜ਼ੇ ਵਿਚ ਲਏ ਹਨ। ਜਾਂਚ ਵਿਚ ਪਤਾ ਲੱਗਾ ਹੈ ਕਿ 12ਵੀਂ ਪਾਸ ਲਵਪ੍ਰੀਤ ਸਿੰਘ ਪਹਿਲਾਂ ਡੈਂਟਿੰਗ-ਪੇਂਟਿੰਗ ਦਾ ਕੰਮ ਕਰਦਾ ਸੀ। ਕੰਮ ਮੰਦਾ ਪੈਣ ਕਰ ਕੇ ਉਸ ਨੇ ਨਸ਼ਾ ਵੇਚਣਾ ਸ਼ੁਰੂ ਕਰ ਦਿੱਤਾ।ਕਰਨ ਕੁਮਾਰ ਨੇ ਟੈਕਸੀ ਚਲਾਉਣ ਦਾ ਕੰਮ ਛੱਡ ਕੇ ਆਪਣੇ ਦੋਸਤ ਲਵਪ੍ਰੀਤ ਸਿੰਘ ਨਾਲ ਮਿਲ ਕੇ ਹੈਰੋਇਨ ਸਪਲਾਈ ਕਰਨੀ ਸ਼ੁਰੂ ਕਰ ਦਿੱਤੀ। ਕਰਨ ਵੀ 12ਵੀਂ ਜਮਾਤ ਤਕ ਪੜ੍ਹਿਆ ਹੈ। ਮਾਨ ਸਿਕੰਦਰ ਸਿੰਘ ਖੇਤੀਬਾੜੀ ਕਰਦਾ ਸੀ। ਉਸ ਦੇ ਕੁਝ ਖੇਤ ਬਾਰਡਰ ਤੋਂ ਪਾਰ ਹਨ, ਜਿਥੋਂ ਉਹ ਨਸ਼ਾ ਲਿਆ ਕੇ ਵੇਚਦਾ ਸੀ। ਜਸ਼ਨਪ੍ਰੀਤ ਸਿੰਘ ਜਸ਼ਨ ਨੇ 11ਵੀਂ ਜਮਾਤ ਤਕ ਪੜ੍ਹਾਈ ਕੀਤੀ ਹੈ। ਉਸਦੇ ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਮਾਂ ਮਲੇਸ਼ੀਆ ਵਿਚ ਰਹਿੰਦੀ ਹੈ। ਉਹ ਇਥੇ ਇਕੱਲਾ ਰਹਿੰਦਾ ਸੀ ।