: ਪੰਜਾਬ ਵਿਚ ਠੰਡ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦਸੰਬਰ ਦਾ ਮਹੀਨਾ ਚੜ੍ਹਦਿਆਂ ਹੀ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਸੀ। ਬੀਤੇ ਦਿਨੀਂ ਵੀ ਤਾਪਮਾਨ ਵਿਚ ਲਗਾਤਾਰ ਗਿਰਾਵਟ ਆਈ।
ਪੰਜਾਬ ਦੇ ਤਾਪਮਾਨ ਵਿਚ 1.6 ਡਿਗਰੀ ਤੇ ਚੰਡੀਗੜ੍ਹ ਵਿਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਠੰਡ ਹੋਰ ਵਧੇਗੀ। ਅੱਜ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿਚ ਧੁੰਦ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ।