ਸ੍ਰੀ ਕੀਰਤਪੁਰ ਸਾਹਿਬ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਦਮ ਸ਼੍ਰੀ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਵਿਸੇਸ਼ ਮਿਲਣੀ ਕੀਤੀ ਅਤੇ ਉਨ੍ਹਾਂ ਨੂੰ ਗੁਰੂ ਸਹਿਬਾਨ ਦੀ ਚਰਨ ਛੋਹ ਪ੍ਰਾਪਤ ਨਗਰੀ ਕੀਰਤਪੁਰ ਸਾਹਿਬ ’ਚ ਚੱਲ ਰਹੇ ਬਹੁਕਰੋੜੀ ਸੀਵਰੇਜ ਟ੍ਰੀਟਮੈਂਟ ਪਲਾਂਟ ਸਬੰਧੀ ਜਾਣਕਾਰੀ ਦਿੱਤੀ।
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਸੰਤ ਸੀਚੇਵਾਲ ਨੂੰ ਕੀਰਤਪੁਰ ਸਾਹਿਬ ਵਿਖੇ ਸਰਕਾਰੀ ਸਿਹਤ ਕੇਂਦਰ ਦੇ ਨਵੀਨੀਕਰਨ ਦੇ ਚੱਲ ਰਹੇ ਕੰਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਸੰਤ ਸੀਚੇਵਾਲ ਦਾ ਸਰਕਾਰੀ ਸਿਹਤ ਕੇਂਦਰ ਕੀਰਤਪੁਰ ਸਾਹਿਬ ਲਈ 50 ਲੱਖ ਰੁਪਏ ਦੇਣ ਦੇ ਫ਼ੈਸਲੇ ਲਈ ਧੰਨਵਾਦ ਕੀਤਾ ਗਿਆ। ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਆਪਣੇ ਸੁਪਨਿਆਂ ਦੇ ਪ੍ਰੋਜੈਕਟ ਬਾਰੇ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਦੱਸਿਆ ਕਿ ਥਲੂਹ ’ਚ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਨਾਮ ’ਤੇ ਸਪੋਰਟਸ ਸਟੇਡੀਅਮ ਅਤੇ ਸਪੋਰਟਸ ਪਾਰਕ ਦਾ ਨਿਰਮਾਣ ਹੋਵੇਗਾ। ਇਸ ਪ੍ਰਾਜੈਕਟ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ 1 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਭਰੋਸਾ ਦਿੱਤਾ ਗਿਆ।