ਬਿਆਸ : ਬਿਆਸ ਨੇੜੇ ਪੈਂਦੇ ਪਿੰਡ ਮੱਧ ਦੇ ਨਜ਼ਦੀਕ ਇਕ ਨੌਜਵਾਨ ਪਾਠੀ ਸਿੰਘ ਦਾ ਅਣਪਛਾਤਿਆਂ ਵਲੋਂ ਬੀਤੀ ਰਾਤ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਇਸ ਵਾਰਦਾਤ ਨੂੰ ਉਸ ਸਮੇਂ ਅੰਜਾਮ ਦਿੱਤਾ ਗਿਆ ਜਦੋਂ ਪਾਠੀ ਸਿੰਘ ਅਖੰਡ ਪਾਠ ਸਾਹਿਬ ‘ਤੇ ਡਿਊਟੀ ਭੁਗਤਾ ਕੇ ਵਾਪਸ ਆ ਰਿਹਾ ਸੀ। ਇਸ ਦੌਰਾਨ ਅਣਪਛਾਤਿਆਂ ਨੇ ਉਸ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ ਰਮਨਦੀਪ ਸਿੰਘ ਵਜੋਂ ਹੋਈ ਹੈ।
ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵਲੋਂ ਵੱਖ-ਵੱਖ ਟੀਮਾਂ ਨੂੰ ਬੁਲਾ ਕੇ ਘਟਨਾ ਸਥਾਨ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।