Saturday, December 28, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੰਜਾਬ ’ਚ 466 ਉਮੀਦਵਾਰਾਂ ਵਿੱਚੋਂ 355 ਉਮੀਦਵਾਰਾਂ ਦੇ ਸਹੀ ਪਾਏ ਗਏ ਨਾਮਜ਼ਦਗੀ...

ਪੰਜਾਬ ’ਚ 466 ਉਮੀਦਵਾਰਾਂ ਵਿੱਚੋਂ 355 ਉਮੀਦਵਾਰਾਂ ਦੇ ਸਹੀ ਪਾਏ ਗਏ ਨਾਮਜ਼ਦਗੀ ਪੱਤਰ

 

ਲੋਕ ਸਭਾ ਚੋਣਾਂ ਦੇ ਚੱਲਦੇ ਪੰਜਾਬ ’ਚ ਸੱਤਵੇਂ ਅਤੇ ਅਖੀਰਲੇ ਪੜਾਅ ਤਹਿਤ 1 ਜੂਨ ਨੂੰ 13 ਲੋਕ ਸਭਾ ਸੀਟਾਂ ਲਈ ਚੋਣ ਹੋਣੀ ਹੈ। ਸੂਬੇ ’ਚ 7 ਮਈ ਤੋਂ 14 ਮਈ ਤੱਕ ਕੁੱਲ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਜਿਨ੍ਹਾਂ ਵਿੱਚੋਂ ਨਾਮਜ਼ਦਗੀ ਪੱਤਰਾਂ ਦੀ ਜਾਂਚ ਤੋਂ ਬਾਅਦ 355 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਦਿੱਤੀ ਗਈ। ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 40 ਉਮੀਦਵਾਰਾਂ ਨੇ 60 ਨਾਮਜ਼ਦਗੀ ਪੱਤਰ ਦਾਖਲ ਕੀਤੇ, ਜਿਨ੍ਹਾਂ ਵਿੱਚੋਂ 29 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਇਸੇ ਤਰ੍ਹਾਂ ਅੰਮ੍ਰਿਤਸਰ ਤੋਂ 43 ਉਮੀਦਵਾਰਾਂ ਨੇ 53 ਨਾਮਜ਼ਦਗੀ ਪੱਤਰ ਦਾਖਲ ਕੀਤੇ ਅਤੇ 33 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ। ਇਸ ਤੋਂ ਇਲਾਵਾ ਖਡੂਰ ਸਾਹਿਬ ਤੋਂ 35 ਉਮੀਦਵਾਰਾਂ ਦੀ 43 ਨਾਮਜ਼ਦਗੀ ਪੱਤਰਾਂ ਵਿੱਚੋਂ 30, ਜਲੰਧਰ ਤੋਂ 27 ਉਮੀਦਵਾਰਾਂ ਦੇ 35 ਵਿੱਚੋਂ 20, ਹੁਸ਼ਿਆਰਪੁਰ ਤੋਂ 23 ਉਮੀਦਵਾਰਾਂ ਦੇ 27 ਵਿੱਚੋਂ 19, ਆਨੰਦਪੁਰ ਸਾਹਿਬ ਤੋਂ 41 ਉਮੀਦਵਾਰਾਂ ਦੇ 56 ਵਿੱਚੋਂ 29, ਲੁਧਿਆਣਾ ਤੋਂ 57 ਉਮੀਦਵਾਰਾਂ ਦੇ 70 ਵਿੱਚੋਂ 44 ਅਤੇ ਫਤਿਹਗੜ੍ਹ ਸਾਹਿਬ ਤੋਂ 23 ਉਮੀਦਵਾਰਾਂ ਦੇ 33 ਨਾਮਜ਼ਦਗੀ ਪੱਤਰਾਂ ਵਿੱਚੋਂ 15 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ।

ਇਸੇ ਤਰ੍ਹਾਂ ਫਰੀਦਕੋਟ ਤੋਂ 34 ਉਮੀਦਵਾਰਾਂ ਨੇ 41 ਨਾਮਜ਼ਦਗੀ ਪੱਤਰ ਦਾਖਲ ਕੀਤੇ, ਜਿਨ੍ਹਾਂ ਵਿੱਚੋਂ 30 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ। ਫਿਰੋਜ਼ਪੁਰ ਤੋਂ 41 ਉਮੀਦਵਾਰਾਂ ਦੇ 48 ਵਿੱਚੋਂ 33 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਇਸੇ ਤਰ੍ਹਾਂ ਬਠਿੰਡਾ ਤੋਂ 30 ਉਮੀਦਵਾਰਾਂ ਦੇ 40 ਵਿੱਚੋਂ 20, ਸੰਗਰੂਰ ਤੋਂ 38 ਉਮੀਦਵਾਰਾਂ ਦੇ 43 ਵਿੱਚੋਂ 26 ਅਤੇ ਪਟਿਆਲਾ ਤੋਂ 34 ਉਮੀਦਵਾਰਾਂ ਦੇ 49 ਨਾਮਜ਼ਦਗੀ ਪੱਤਰਾਂ ਵਿੱਚੋਂ 27 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।

ਇਸ ਦੇ ਨਾਲ ਹੀ ਸਿਬਿਨ ਸੀ ਨੇ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਉਮੀਦਵਾਰਾਂ ਨੇ ਆਪਣੀ ਨਾਮਜ਼ਦਗੀ ਵਾਪਸ ਲੈਣੀ ਹੈ ਉਹ 17 ਮਈ ਤੱਕ ਆਪਣੀ ਨਾਮਜ਼ਦਗੀ ਵਾਪਸ ਲੈ ਸਕਦੇ ਹਨ। ਉਸ ਤੋਂ ਬਾਅਦ ਸਥਿਤੀ ਸਪੱਸ਼ਟ ਹੋ ਜਾਵੇਗੀ ਕਿ 13 ਲੋਕ ਸਭਾ ਸੀਟਾਂ ਲਈ ਕਿੰਨੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ।