ਲੁਧਿਆਣਾ : ਜੀ.ਆਰ.ਪੀ. ਦੀ ਸੀ.ਆਈ.ਏ. ਵਿੰਗ ਦੀ ਟੀਮ ਵੱਲੋਂ 10 ਕਿੱਲੋ ਅਫ਼ੀਮ ਦੇ ਨਾਲ ਤਸਕਰ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਤਰੁਨਪ੍ਰੀਤ ਸਿੰਘ ਉਰਫ਼ ਤਨੂੰ ਪੁੱਤਰ ਅਮਰਜੀਤ ਸਿੰਘ ਵਜੋਂ ਹੋਈ ਹੈ ਜੋ ਅੰਮ੍ਰਿਤਸਰ ਦੇ ਛੇਹਰਟਾ ਦਾ ਰਹਿਣ ਵਾਲਾ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ASI ਬਲਕਾਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਦੇ ਨਾਲ ਰੇਲਵੇ ਸਟੇਸ਼ਨ ਨੇੜੇ ਪੁਲ਼ ਦੇ ਕੋਲ ਚੈਕਿੰਗ ਕਰ ਰਹੇ ਸਨ। ਇੱਥੇ ਚੈਕਿੰਗ ਦੌਰਾਨ ਇਕ ਵਿਅਕਤੀ ਕੋਲੋਂ 10 ਕਿੱਲੋ ਅਫ਼ੀਮ ਬਰਾਮਦ ਹੋਈ। ਉਸ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ 2 ਦਿਨ ਦਾ ਪੁਲਸ ਰਿਮਾਂਡ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ।