ਚੇਨਈ- ਉੱਤਰ ਭਾਰਤ ਦੇ ਜ਼ਿਆਦਾਤਰ ਸੂਬਿਆਂ ਵਿਚ ਠੰਡ ਦਾ ਕਹਿਰ ਹੈ। ਪਹਾੜੀ ਇਲਾਕਿਆਂ ਵਿਚ ਜਿੱਥੇ ਬਰਫ਼ ਪੈ ਰਹੀ ਹੈ, ਉੱਥੇ ਹੀ ਮੈਦਾਨੀ ਇਲਾਕਿਆਂ ‘ਚ ਸੀਤ ਲਹਿਰ ਕਾਰਨ ਠੰਡ ਵੱਧ ਗਈ ਹੈ। ਦੱਖਣੀ ਭਾਰਤ ਦੇ ਕੁਝ ਸੂਬਿਆਂ ਵਿਚ ਮੀਂਹ ਪੈ ਰਿਹਾ ਹੈ। ਤਾਮਿਲਨਾਡੂ ਦੇ 11 ਜ਼ਿਲ੍ਹਿਆਂ ‘ਚ ਵੀਰਵਾਰ ਨੂੰ ਭਾਰੀ ਮੀਂਹ ਦੇ ਮੱਦੇਨਜ਼ਰ ਸਾਰੇ ਸਕੂਲ ਬੰਦ ਰਹਿਣਗੇ। ਚੇਨਈ, ਤਿਰੂਵੱਲੁਰ, ਚੇਂਗਲਪੇਟ ਅਤੇ ਕਾਂਚੀਪੁਰਮ ਤੋਂ ਇਲਾਵਾ ਵਿਲੂਪੁਰਮ ਅਤੇ ਕਾਵੇਰੀ ਡੈਲਟਾ ਖੇਤਰ ਦੇ ਕੁਝ ਖੇਤਰਾਂ ਵਿੱਚ ਰਾਤ ਭਰ ਮੀਂਹ ਪਿਆ।
ਚੇਨਈ, ਵਿੱਲੂਪੁਰਮ, ਤੰਜਾਵੁਰ, ਮੇਇਲਾਦੁਥੁਰਾਈ, ਪੁਡੁੱਕੋਟਈ, ਕੁੱਡਲੋਰ, ਡਿੰਡੀਗੁਲ, ਰਾਮਨਾਥਪੁਰਮ, ਤਿਰੂਵਰੂਰ, ਰਾਨੀਪੇਟ ਅਤੇ ਤਿਰੂਵੱਲੁਰ ਜ਼ਿਲ੍ਹਿਆਂ ਦੇ ਸਕੂਲਾਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਅੱਜ ਸਵੇਰੇ ਥੂਥੂਕੁਡੀ ਦੇ ਕੁਝ ਹਿੱਸਿਆਂ ‘ਚ ਮੀਂਹ ਪਿਆ। ਭਾਰਤੀ ਮੌਸਮ ਵਿਭਾਗ ਨੇ ਤਾਮਿਲਨਾਡੂ ਦੇ ਕਈ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਹੈ।