ਜਲੰਧਰ – ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਥਾਣਾ ਬਸਤੀ ਬਾਵਾ ਖੇਲ ਜਲੰਧਰ ਕਮਿਸ਼ਨਰੇਟ ਪੁਲਸ ਨੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੂੰ ਇਤਲਾਹ ਮਿਲੀ ਸੀ ਕਿ ਦੋ ਮੁਲਜ਼ਮ ਸ਼ਹਿਰ ਵਿੱਚ ਕੋਈ ਵੱਡੀ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲਸ ਨੇ ਬਾਬਾ ਬੁੱਢਾ ਜੀ ਪੁਲ ਕੋਲ ਨਾਕਾਬੰਦੀ ਕਰਕੇ ਹਰੀਸ਼ ਕੁਮਾਰ ਪੁੱਤਰ ਚੇਤਨ ਦਾਸ ਵਾਸੀ ਐੱਚ. ਡਬਲਿਊ. ਜੇ. 29, ਵਾਲਮੀਕਿ ਮੁਹੱਲਾ, ਬਸਤੀ ਗੁਜ਼ਾਂ, ਜਲੰਧਰ ਅਤੇ ਦੀਪਕ ਪੁੱਤਰ ਹਰੀਸ਼ ਕੁਮਾਰ ਵਾਸੀ ਧੁੰਮਾ ਵਾਲੀ ਗਲੀ ਨੇੜੇ ਫੁੱਲਾਂ ਵਾਲਾ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ। ਸਵਪਨ ਸ਼ਰਮਾ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਦੋਸ਼ੀਆਂ ਨੇ ਮੰਨਿਆ ਕਿ ਉਹ ਸ਼ਹਿਰ ਵਿੱਚ ਕਈ ਵਾਰਦਾਤਾਂ ਕਰ ਚੁੱਕੇ ਹਨ।
ਪੁਲਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਸ ਨੇ ਇਨ੍ਹਾਂ ਕੋਲੋਂ ਇਕ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਥਾਣਾ ਬਸਤੀ ਬਾਵਾ ਖੇਲ, ਜਲੰਧਰ ਵਿਖੇ ਧਾਰਾ 304(2) ਅਤੇ 3(5) ਬੀ. ਐੱਨ. ਐੱਸ. ਤਹਿਤ ਐੱਫ਼. ਆਈ. ਆਰ. ਨੰਬਰ 202 ਮਿਤੀ 10 ਦਸੰਬਰ 2024 ਦਰਜ ਕੀਤੀ ਗਈ ਸੀ। ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।