Wednesday, December 25, 2024

Become a member

Get the best offers and updates relating to Liberty Case News.

― Advertisement ―

spot_img
spot_img
HomePunjabਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਥਾਣੇ 'ਚ ਹੈਂਡ ਗ੍ਰਨੇਡ ਸੁੱਟਣ ਵਾਲੇ 3...

ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਥਾਣੇ ‘ਚ ਹੈਂਡ ਗ੍ਰਨੇਡ ਸੁੱਟਣ ਵਾਲੇ 3 ਗੁਰਗੇ ਗ੍ਰਿਫ਼ਤਾਰ

 

 

ਜਲੰਧਰ/ਨਵਾਂਸ਼ਹਿਰ – ਪੰਜਾਬ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਦਰਅਸਲ ਨਵਾਂਸ਼ਹਿਰ ਵਿਖੇ ਪੁਲਸ ਥਾਣੇ ਵਿਚ ਹੈਂਡ ਗ੍ਰਨੇਡ ਸੁੱਟਣ ਵਾਲੇ 3 ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਗੁਰਗੇ ਖਾਲਿਸਤਾਨੀ ਜ਼ਿੰਦਾਬਾਦ ਫੋਰਸ ਨਾਲ ਸੰਬੰਧ ਰੱਖਦੇ ਹਨ। ਇੰਟੈਲੀਜੈਂਸ ਦੀ ਅਗਵਾਈ ਵਿਚ ਕਾਊਂਟਰ ਇੰਟੈਲੀਜੈਂਸ ਜਲੰਧਰ ਦੇ ਨਾਲ ਐੱਸ. ਬੀ. ਐੱਸ. ਨਗਰ ਦੀ ਪੁਲਸ ਨੇ ਸਾਂਝੇ ਆਪਰੇਸ਼ਨ ਨੂੰ ਅੰਜਾਮ ਦਿੱਤਾ।

ਗ੍ਰਿਫ਼ਤਾਰ ਕੀਤੇ ਗਏ ਗੁਰਗਿਆਂ ਦੀ ਪਛਾਣ ਯੁਗਪ੍ਰੀਤ ਸਿੰਘ (ਯੁਵੀ), ਜਸਕਰਨ ਸਿੰਘ ਅਤੇ ਹਰਜੋਤ ਸਿੰਘ ਵਜੋਂ ਹੋਈ ਹੈ। ਦੱਸ ਦੇਈਏ ਕਿ 2 ਨਵੰਬਰ ਨੂੰ ਕਾਠਗੜ੍ਹ ਵਿਖੇ ਆਸਰੋਂ ਪੁਲਸ ਥਾਣੇ ਵਿਚ ਹੈਂਡ ਗ੍ਰਨੇਡ ਸੁੱਟਿਆ ਗਿਆ ਸੀ। ਮਾਡਿਊਲ ਨੂੰ ਪਿਛਲੇ 6 ਮਹੀਨਿਆਂ ਵਿਚ 4.5 ਲੱਖ ਦੀ ਫੰਡਿੰਗ ਹਾਸਲ ਹੋਈ ਹੈ। ਮੁੱਢਲੀ ਜਾਂਚ ਵਿਚ ਇਹ ਵੀ ਪਤਾ ਲੱਗਾ ਹੈ ਕਿ 28 ਨਵੰਬਰ ਨੂੰ ਜੀ. ਟੀ. ਰੋਡ ਜਲੰਧਰ ਤੋਂ ਇਕ ਡੈੱਡ ਲੈਟਰ ਬਾਕਸ ਤੋਂ ਗ੍ਰਨੇਡ ਬਰਾਮਦ ਕੀਤਾ ਗਿਆ ਸੀ।

ਗ੍ਰਿਫ਼ਤਾਰ ਕੀਤੇ ਗਏ ਗੁਰਗਿਆਂ ਕੋਲੋਂ ਇਕ ਦੇਸੀ ਪਿਸਤੌਲ, ਇਕ ਰਿਵਾਲਵਰ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।  ਖਾਲਿਸਤਾਨ ਜ਼ਿੰਦਾਬਾਦ ਫੋਰਸ (KZF) ਮਾਡਿਊਲ ਦੇ ਮੈਂਬਰ ਹਨ ,ਜੋ ਜਰਮਨੀ, ਯੂਕੇ ਅਤੇ ਹੋਰ ਦੇਸ਼ਾਂ ਵਿੱਚ ਸਥਿਤ ਹੈਂਡਲਰਾਂ ਵੱਲੋਂ ਆਪਰੇਟ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਪੁਲਸ ਅਦਾਰਿਆਂ ਅਤੇ ਘੱਟ ਗਿਣਤੀ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ।