ਨਵੀਂ ਦਿੱਲੀ : ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਲਾਲਕ੍ਰਿਸ਼ਨ ਅਡਵਾਨੀ ਦਾ ਦਿੱਲੀ ਦੇ ਅਪੋਲੋ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਫਿਲਹਾਲ ਉਹ ਡਾਕਟਰਾਂ ਦੀ ਨਿਗਰਾਨੀ ‘ਚ ਹਨ ਅਤੇ ਉਨ੍ਹਾਂ ਦੀ ਸਿਹਤ ਸਥਿਰ ਦੱਸੀ ਜਾ ਰਹੀ ਹੈ। ਪਿਛਲੇ ਦੋ ਹਫ਼ਤਿਆਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇੰਦਰਪ੍ਰਸਥ ਅਪੋਲੋ ‘ਚ ਦਾਖ਼ਲ ਕਰਵਾਇਆ ਗਿਆ ਸੀ।
ਸ਼ਨੀਵਾਰ ਨੂੰ ਇੰਦਰਪ੍ਰਸਥ ਅਪੋਲੋ ਦੁਆਰਾ ਜਾਰੀ ਸਿਹਤ ਬੁਲੇਟਿਨ ਅਨੁਸਾਰ, ਲਾਲਕ੍ਰਿਸ਼ਨ ਅਡਵਾਨੀ ਨੂੰ ਮੈਡੀਕਲ ਪ੍ਰਬੰਧਨ ਅਤੇ ਜਾਂਚ ਲਈ ਇੰਦਰਪ੍ਰਸਥ ਅਪੋਲੋ ਹਸਪਤਾਲ ਦੇ ਆਈਸੀਯੂ ਵਿਚ ਦਾਖਲ ਕਰਵਾਇਆ ਗਿਆ ਹੈ। ਉਹ ਸੀਨੀਅਰ ਨਿਊਰੋਲੋਜਿਸਟ ਡਾ. ਵਿਨੀਤ ਸੂਰੀ ਦੀ ਦੇਖਰੇਖ ਹੇਠ ਹਨ ਅਤੇ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ। ਹਾਲਾਂਕਿ, ਹਸਪਤਾਲ ਨੇ ਇਹ ਨਹੀਂ ਦੱਸਿਆ ਕਿ ਉਨ੍ਹਾਂ ਨੂੰ ਆਈਸੀਯੂ ਵਿਚ ਕਿਉਂ ਦਾਖ਼ਲ ਕਰਵਾਉਣਾ ਪਿਆ।