Tuesday, December 24, 2024

Become a member

Get the best offers and updates relating to Liberty Case News.

― Advertisement ―

spot_img
spot_img
HomePunjabਖਨੌਰੀ ਬਾਰਡਰ 'ਤੇ ਪਹੁੰਚੇ DGP ਗੌਰਵ ਯਾਦਵ, ਡੱਲੇਵਾਲ ਦਾ ਹਾਲ ਜਾਣਨ ਮਗਰੋਂ...

ਖਨੌਰੀ ਬਾਰਡਰ ‘ਤੇ ਪਹੁੰਚੇ DGP ਗੌਰਵ ਯਾਦਵ, ਡੱਲੇਵਾਲ ਦਾ ਹਾਲ ਜਾਣਨ ਮਗਰੋਂ ਦਿੱਤਾ ਵੱਡਾ ਬਿਆਨ

 

 

ਪਟਿਆਲਾ/ਹਰਿਆਣਾ- ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਖਨੌਰੀ ਬਾਰਡਰ ਪਹੁੰਚ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਣਿਆ। ਦੱਸ ਦਈਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਾਰਤ 20ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ।  ਪਟਿਆਲਾ ਐੱਸ. ਐੱਸ. ਪੀ. ਨਾਨਕ ਸਿੰਘ , ਏ. ਡੀ. ਜੀ. ਪੀ. ਜਸਕਰਨ ਸਿੰਘ, ਪਟਿਆਲਾ ਰੇਂਜ ਦੇ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਸਮੇਤ ਕੇਂਦਰ ਸਰਕਾਰ ਦੇ ਨੁਮਾਇੰਦੇ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ।ਡੱਲੇਵਾਲ ਦਾ ਹਾਲ ਜਾਣਨ ਅਤੇ ਕਿਸਾਨਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਅਸੀਂ ਸਾਰੇ ਮਸਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਅਸੀਂ ਤਾਲਮੇਲ ਬਣਾ ਕੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਾਂ।

ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਐਮਰਜੈਂਸੀ ਮੈਡੀਕਲ ਸਹੂਲਤ ਲੈਣ ਦੀ ਅਪੀਲ ਕੀਤੀ ਗਈ ਹੈ। ਪੰਜਾਬ ਸਰਕਾਰ ਦਾ ਤਾਲਮੇਲ ਕਿਸਾਨਾਂ ਨਾਲ ਬਣਿਆ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਵੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕੱਢਿਆ ਜਾਵੇ।

ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਨਾਲ ਨੂੰ ਮਰਨ ਵਰਤ ਛੱਡਣ ਲਈ ਅਪੀਲ ਕੀਤੀ ਗਈ ਹੈ ਅਤੇ ਐਮਰਜੈਂਸੀ ਮੈਡੀਕਲ ਸਹੂਲਤ ਲੈਣ ਲਈ ਕਿਹਾ ਗਿਆ ਹੈ। ਡੀ. ਜੀ. ਪੀ. ਨੇ ਕਿਹਾ ਕਿ ਡੱਲੇਵਾਲ ਦੀ ਜਾਨ ਕੀਮਤੀ ਹੈ। ਅਸੀਂ ਸਾਰਿਆਂ ਨਾਲ ਤਾਲਮੇਲ ਕਰ ਰਹੇ ਹਾਂ ਅਤੇ ਗੱਲਬਾਤ ਨੂੰ ਅੱਗੇ ਲਿਜਾਣ ਲਈ ਮਾਹੌਲ ਤਿਆਰ ਕਰ ਰਹੇ ਹਾਂ। ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਮੇਰੇ ਨਾਲ ਆਏ ਹਨ। ਉਹ ਕਿਸਾਨਾਂ ਦੀਆਂ ਮੰਗਾਂ ਕੇਂਦਰ ਤੱਕ ਪਹੁੰਚਾਉਣਗੇ।

ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਖ਼ਾਸ ਤੌਰ ਉੱਤੇ ਸੰਦੇਸ਼ ਭੇਜਿਆ ਹੈ ਕਿ ਜਗਜੀਤ ਸਿੰਘ ਡੱਲੇਵਾਲ ਸਾਡੇ ਲਈ ਬਹੁਤ ਜ਼ਰੂਰੀ ਹਨ। ਇਸ ਸੰਘਰਸ਼ ਲਈ ਬਹੁਤ ਜ਼ਰੂਰੀ ਹਨ। ਕੇਂਦਰੀ ਗ੍ਰਹਿ ਦੇ ਡਾਇਰੈਕਟਰ ਮਯੰਕ ਮਿਸ਼ਰਾ ਨੇ ਕਿਹਾ ਕਿ ਅਸੀਂ ਡੱਲੇਵਾਲ ਦੀਆਂ ਮੰਗਾਂ ਸੁਣਨ ਆਏ ਸਨ। ਸੁਪਰੀਮ ਕੋਰਟ ਨੇ ਹੁਕਮ ਦਿੱਤੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਗੱਲਬਾਤ ਕੀਤੀ ਹੈ।