Tuesday, December 24, 2024

Become a member

Get the best offers and updates relating to Liberty Case News.

― Advertisement ―

spot_img
spot_img
HomePunjabਅੰਮ੍ਰਿਤਸਰ ਥਾਣੇ 'ਚ ਧਮਾਕਾ, ਪੁਲਸ ਕਮਿਸ਼ਨਰ ਦਾ ਵੱਡਾ ਬਿਆਨ

ਅੰਮ੍ਰਿਤਸਰ ਥਾਣੇ ‘ਚ ਧਮਾਕਾ, ਪੁਲਸ ਕਮਿਸ਼ਨਰ ਦਾ ਵੱਡਾ ਬਿਆਨ

 

ਅੰਮ੍ਰਿਤਸਰ : ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ ਵਿਚ ਹੋਏ ਧਮਾਕੇ ਦੇ ਮਾਮਲੇ ਵਿਚ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਜਾਂਚ ਕਰਨ ਲਈ ਇਸਲਾਮਾਬਾਦ ਥਾਣੇ ‘ਚ ਪਹੁੰਚੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਆਪਣੀ ਹੋਂਦ ਦਿਖਾਉਣ ਲਈ ਅਜਿਹੇ ਮਾੜੇ ਕੰਮ ਨੂੰ ਅੰਜਾਮ ਦਿੰਦੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਧਮਾਕੇ ਦੀ ਆਵਾਜ਼ ਸੁਣੀ ਹੈ ਪਰ ਇਸ ਨਾਲ ਕਿਸੇ ਤਰ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਧਮਾਕਾ ਕਿੱਥੇ ਅਤੇ ਕਿਸ ਤਰ੍ਹਾਂ ਹੋਇਆ ਹੈ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਪੁਲਸ ਕਮਿਸ਼ਨਰ ਨੇ ਕਿਹਾ ਕਿ ਪੁਲਸ ਵਲੋਂ ਕੁਝ ਮਾੜੇ ਅਨਸਰਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਇਸ ਨੈਕਸਸ ਨੂੰ ਤੋੜਨ ਲਈ ਬਹੁਤ ਨੇੜੇ ਪਹੁੰਚ ਚੁੱਕੇ ਹੈ, ਜਲਦੀ ਹੀ ਇਸ ਮਾਮਲੇ ਦਾ ਖ਼ੁਲਾਸਾ ਕੀਤਾ ਜਾਵੇਗਾ। ਭੁੱਲਰ ਨੇ ਕਿਹਾ ਕਿ ਵੱਖ-ਵੱਖ ਥਾਣਿਆਂ ਦੇ ਵਿਚ ਹੋਏ ਬਲਾਸਟ ਦੇ ਮਾਮਲੇ ‘ਚ ਹੁਣ ਤੱਕ ਪੁਲਸ ਨੇ 12 ਵਿਅਕਤੀਆਂ ਨੂੰ ਕਾਬੂ ਕੀਤਾ ਹੋਇਆ ਹੈ ਅਤੇ ਉਨ੍ਹਾਂ ਤੋਂ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿਚ ਅਜੇ ਇਕ ਵਿਅਕਤੀ ਅਮਨ ਖੋਖਰ ਨੂੰ ਕਾਬੂ ਕਰਨਾ ਬਾਕੀ ਹੈ। ਇਸ ਤੋਂ ਇਲਾਵਾ ਵੀ ਤਿੰਨ ਹੋਰ ਵਿਅਕਤੀ ਉਨ੍ਹਾਂ ਦੇ ਰਡਾਰ ‘ਤੇ ਹਨ।