ਕਾਬੁਲ – ਦੱਖਣੀ ਅਫਗਾਨਿਸਤਾਨ ਦੇ ਹੇਲਮੰਡ ਸੂਬੇ ‘ਚ ਇਕ ਕਾਰ ਦੇ ਖੱਡ ‘ਚ ਡਿੱਗਣ ਕਾਰਨ ਇਕੋ ਪਰਿਵਾਰ ਦੇ 6 ਲੋਕਾਂ ਦੀ ਮੌਤ ਹੋ ਗਈ। ਇਕ ਨਿਊਜ਼ ਏਜੰਸੀ ਨੇ ਸੂਬਾਈ ਸੂਚਨਾ ਅਤੇ ਸੱਭਿਆਚਾਰ ਵਿਭਾਗ ਵੱਲੋਂ ਪ੍ਰਾਪਤ ਜਾਣਕਾਰੀ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ।
ਸੂਤਰ ਨੇ ਦੱਸਿਆ ਕਿ ਇਹ ਹਾਦਸਾ ਸੂਬੇ ਦੇ ਬਾਬਾਜੀ ਜ਼ਿਲ੍ਹੇ ‘ਚ ਉਸ ਸਮੇਂ ਵਾਪਰਿਆ, ਜਦੋਂ ਕਾਰ ਬੇਕਾਬੂ ਹੋ ਕੇ ਡੂੰਘੀ ਖੱਡ ‘ਚ ਡਿੱਗ ਗਈ, ਜਿਸ ‘ਚ ਔਰਤਾਂ ਅਤੇ ਬੱਚਿਆਂ ਸਮੇਤ 6 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਨਾਲ ਪੂਰੇ ਇਲਾਕੇ ‘ਚ ਸੋਗ ਦਾ ਮਾਹੌਲ ਬਣ ਗਿਆ। ਅਫਗਾਨਿਸਤਾਨ ਵਿੱਚ ਸੜਕ ਹਾਦਸੇ ਆਮ ਹਨ, ਜਿਨ੍ਹਾਂ ਵਿੱਚ ਤੇਜ਼ ਰਫ਼ਤਾਰ ਅਤੇ ਸੜਕ ਦੀ ਮਾੜੀ ਸਥਿਤੀ ਮੁੱਖ ਕਾਰਨ ਹਨ।