ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਵਿਚ ‘ਵੀਰ ਬਾਲ ਦਿਵਸ’ ਮਨਾਉਣ ਦੇ ਹੁਕਮ ਜਾਰੀ ਕੀਤੇ ਹਨ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 26 ਦਸੰਬਰ ਨੂੰ ਇਹ ਦਿਵਸ ਮਨਾਇਆ ਜਾਵੇਗਾ। ਭਾਰਤ ਦੇ ਭਵਿੱਖ ਦੀ ਨੀਂਹ ਦੇ ਤੌਰ ‘ਤੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਇਹ ਦੇਸ਼ ਵਿਆਪੀ ਦਿਵਸ ਆਯੋਜਿਤ ਕੀਤਾ ਜਾ ਰਿਹਾ ਹੈ।
ਇਸ ਸਾਲ ਵੀਰ ਬਾਲ ਦਿਵਸ ਦਾ ਥੀਮ ‘ਵੀਰਤਾ’ ਹੋਵੇਗਾ। ਇਸ ਸਬੰਧੀ ਸਮੂਹ ਸਕੂਲਾਂ ਵਿਚ 16 ਤੋਂ 24 ਦਸੰਬਰ ਤੱਕ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਹ ਗਤੀਵਿਧੀਆਂ 26 ਦਸੰਬਰ ਨੂੰ ਮੁੱਖ ਸਮਾਗਮ ਵਿਚ ਸਮਾਪਤ ਹੋਣਗੀਆਂ। ਇਹ ਸਮਾਗਮ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਨੂੰ ਉਤਸ਼ਾਹਤ ਕਰਨ ਅਤੇ ਉਨ੍ਹਾਂ ਨੂੰ ਵਿਕਸਿਤ ਭਾਰਤ ਦੇ ਵਿਜ਼ਨ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨ ‘ਤੇ ਜ਼ੋਰ ਦੇਣਗੀਆਂ। ਵਿਦਿਆਰਥੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਪੁਰਸਕਾਰ ਵਿਜੇਤਾ ਦੀਆਂ ਪ੍ਰੇਰਨਾਦਾਇਕ ਕਹਾਣੀਆਂ ਸਵੇਰ ਦੀ ਸਭਾ ਵਿਚ ਦੱਸੀਆਂ ਜਾਣਗੀਆਂ।