ਜਲੰਧਰ – ਜਲੰਧਰ ਵਿਚ ਇਕ ਸੜਕ ਹਾਦਸੇ ਦੌਰਾਨ ਇਕ 3 ਸਾਲਾ ਬੱਚੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। 3 ਸਾਲਾ ਬੱਚੀ ਕਾਰ ਦੀ ਲਪੇਟ ਵਿਚ ਆ ਗਈ। ਬੱਚੀ ਖੇਡਦੇ ਹੋਏ ਅਚਾਨਕ ਸੜਕ ‘ਤੇ ਆ ਗਈ, ਜਿਸ ਕਰਕੇ ਉਕਤ ਹਾਦਸਾ ਵਾਪਰ ਗਿਆ। ਮ੍ਰਿਤਕ ਬੱਚੀ ਦੀ ਪਛਾਣ 3 ਸਾਲਾ ਕਰੀਨਾ ਦੇ ਰੂਪ ਵਿਚ ਹੋਈ ਹੈ। ਉਕਤ ਬੱਚੀ ਪਰਿਵਾਰ ਦੀ ਸਭ ਤੋਂ ਛੋਟੀ ਬੱਚੀ ਸੀ।
ਘਟਨਾ ਤੋਂ ਬਾਅਦ ਪੁਲਸ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਘਟਨਾ ਦੇ ਸਮੇਂ ਬੱਚੀ ਖੇਡਦੇ ਹੋਏ ਅਚਾਨਕ ਸੜਕ ‘ਤੇ ਆ ਗਈ ਸੀ। ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਹ ਹਾਦਸਾ ਵਡਾਲਾ ਚੌਂਕ ਨੇੜੇ ਸਥਿਤ ਮਾਨ ਮੈਡੀਸਿਟੀ ਹਸਪਤਾਲ ਨੇੜੇ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਦੇ ਸਮੇਂ ਕਰੀਨਾ ਸੜਕ ਕਿਨਾਰੇ ਖੇਡ ਰਹੀ ਸੀ। ਇਸ ਦੌਰਾਨ ਸਿਲਵਰ ਰੰਗ ਦੀ ਸਵਿੱਫਟ ਕਾਰ ਦੀ ਲਪੇਟ ‘ਚ ਆਉਣ ਨਾਲ ਬੱਚੀ ਦੀ ਮੌਤ ਹੋ ਗਈ। ਹਾਲਾਂਕਿ ਕਾਰ ਸਵਾਰ ਤੁਰੰਤ ਹੇਠਾਂ ਉਤਰਿਆ ਅਤੇ ਲੋਕਾਂ ਦੀ ਮਦਦ ਨਾਲ ਬੱਚੀ ਨੂੰ ਹਸਪਤਾਲ ਪਹੁੰਚਾਇਆ।