ਗੁਰਦਾਸਪੁਰ- ਪੁਲਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਸ਼ਾਹਪੁਰ ਜਾਜਨ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ ਹੈ। ਮੁਕਾਬਲੇ ਵਿਚ ਦੋ ਗੈਂਗਸਟਰ ਜ਼ਖ਼ਮੀ ਹੋ ਗਏ ਅਤੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਜਾਣਕਾਰੀ ਮੁਤਾਬਕ ਅੱਜ ਸਵੇਰੇ ਤੜਕਸਾਰ ਦੋਵਾਂ ਮੁਲਜ਼ਮਾਂ ਨੂੰ ਬਰਾਮਦਗੀ ਲਈ ਡੇਰਾ ਬਾਬਾ ਨਾਨਕ ਨੇੜੇ ਪਿੰਡ ਸ਼ਾਹਪੁਰ ਜਾਜਨ ਦੇ ਪੁੱਲ ‘ਤੇ ਲਿਆਂਦਾ ਗਿਆ ਸੀ। ਜਿੱਥੇ ਉਹਨਾਂ ਨੇ ਪੁਲਸ ‘ਤੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਪੁਲਸ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਗੋਲੀਆਂ ਚਲਾਈਆਂ ਤੇ ਗੋਲੀਬਾਰੀ ਦੌਰਾਨ ਉਕਤ ਦੋਵੇਂ ਗੈਂਗਸਟਰ ਜ਼ਖ਼ਮੀ ਹੋ ਗਏ, ਜਿਨਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਮਾਮਲੇ ਵਿੱਚ ਅਜੇ ਤੱਕ ਅਧਿਕਾਰਤ ਤੌਰ ‘ਤੇ ਪੁਲਿਸ ਨੇ ਜਾਣਕਾਰੀ ਸਾਂਝੀ ਨਹੀਂ ਕੀਤੀ ਪਰ ਜਲਦੀ ਹੀ ਇਸ ਸਬੰਧੀ ਹੋਰ ਖੁਲਾਸੇ ਕੀਤੇ ਜਾਣ ਦੀ ਸੰਭਾਵਨਾ ਹੈ।
ਦੱਸਿਆ ਜਾ ਰਿਹਾ ਹੈ ਕਿ ਦੋਵੇਂ ਗੈਂਗਸਟਰ ਵਿਦੇਸ਼ ਬੈਠੇ ਜੀਵਨ ਫੌਜੀ ਗਰੁੱਪ ਨਾਲ ਸਬੰਧਤ ਹਨ। ਗੈਂਗਸਟਰਾਂ ਦੀ ਪਹਿਚਾਣ ਸਰਬਜੀਤ ਸਿੰਘ ਸਾਭਾ ਪਿੰਡ ਮਲੂਕਵਾਲੀ ਤੇ ਸੁਨੀਲ ਮਸੀਹ ਪੁੱਤਰ ਵਾਸੀ ਪਿੰਡ ਸ਼ਾਹਪੁਰ ਵਜੋਂ ਹੋਈ ਹੈ।