ਚੰਡੀਗੜ੍ਹ —ਪੰਜਾਬ ਪੁਲਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਸਮਰਥਨ ਵਾਲੇ ਅੱਤਵਾਦੀ ਮਾਡਿਊਲ ਦੇ ਇਕ ਮੈਂਬਰ ਦੀ ਗ੍ਰਿਫ਼ਤਾਰੀ ਨਾਲ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਰੋਕਿਆ ਹੈ। ਅੰਮ੍ਰਿਤਸਰ ਤੋਂ ਅਮਰੀਕਾ-ਅਧਾਰਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਅਤੇ ਇਟਲੀ ਅਧਾਰਤ ਸਾਥੀ ਰੇਸ਼ਮ ਸਿੰਘ ਦੇ ਇਕ ਕਾਰਕੁੰਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਸ ਵੱਲੋਂ ਇਕ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਸਮਰਥਨ ਵਾਲੇ ਅੱਤਵਾਦੀ ਮਾਡਿਊਲ ਦੇ ਇਕ ਮੈਂਬਰ ਦੀ ਗ੍ਰਿਫਤਾਰੀ ਨਾਲ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਰੋਕਿਆ ਗਿਆ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵੱਲੋਂ ਅਮਰੀਕਾ-ਅਧਾਰਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਅਤੇ ਇਟਲੀ ਅਧਾਰਤ ਸਾਥੀ ਰੇਸ਼ਮ ਸਿੰਘ ਦੇ ਇਕ ਆਪਰੇਟਿਵ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ।