Wednesday, January 8, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਚੰਡੀਗੜ੍ਹ ਦੇ ਸੈਕਟਰ 10 ’ਚ ਹੋਏ ਬੰਬ ਧਮਾਕੇ ਦੇ ਮਾਮਲੇ ’ਚ ਵੱਡਾ...

ਚੰਡੀਗੜ੍ਹ ਦੇ ਸੈਕਟਰ 10 ’ਚ ਹੋਏ ਬੰਬ ਧਮਾਕੇ ਦੇ ਮਾਮਲੇ ’ਚ ਵੱਡਾ ਖੁਲਾਸਾ, ਧਮਾਕਾ ਕਰਵਾ ਕੇ ਪੈਸੇ ਦੇਣ ਤੋਂ ਮੁਕਰੇ ਵਿਦੇਸ਼ੀ ਹੈਂਡਲਰ

 

ਬੁੱਧਵਾਰ ਸ਼ਾਮ ਨੂੰ ਚੰਡੀਗੜ੍ਹ ਦੇ ਸੈਕਟਰ 10 ’ਚ ਹੋਏ ਧਮਾਕੇ ਦੇ ਮਾਮਲੇ ’ਚ ਪੁਲਿਸ ਨੇ ਦੂਜੇ ਦੋਸ਼ੀ ਨੂੰ 72 ਘੰਟਿਆਂ ’ਚ ਹੀ ਕਾਬੂ ਕਰ ਲਿਆ ਹੈ। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਨਾਲ ਤਾਲਮੇਲ ਜ਼ਰੀਏ ਜਾਂਚ ਦੌਰਾਨ ਸਾਹਮਣੇ ਆਇਆ ਕਿ ਅਮਰੀਕਾ ਅਧਾਰਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ, ਜੋ ਪਾਕਿਸਤਾਨ ਅਧਾਰ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਆਈ.ਐਸ.ਆਈ. ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਸੀ। ਉਸੇ ਨੇ ਹੀ ਘਟਨਾ ਨੂੰ ਅੰਜ਼ਾਮ ਦੇਣ ਲਈ ਮੁਲਜ਼ਮਾਂ ਨੂੰ ਧਮਾਕਾਖੇਜ਼ ਸਮੱਗਰੀ, ਹਥਿਆਰ ਅਤੇ ਲੌਜਿਸਟਿਕਸ ਸਹਾਇਤਾ ਪ੍ਰਦਾਨ ਕੀਤੀ ਅਤੇ ਫਿਰ ਕੀਤੇ ਵਾਅਦੇ ਅਨੁਸਾਰ ਉਨ੍ਹਾਂ ਨੂੰ ਕੰਮ ਹੋਣ ਤੋਂ ਬਾਅਦ ਵਿੱਤੀ ਮਦਦ ਦੇਣ ਤੋਂ ਮੁੱਕਰ ਗਿਆ। ਕਾਬੂ ਕੀਤੇ ਦੂਜੇ ਮੁਲਜ਼ਮ ਦੀ ਪਹਿਚਾਣ ਵਿਸ਼ਾਲ ਮਸੀਹ ਪੁੱਤਰ ਸਾਬੀ ਮਸੀਹ ਵਾਸੀ ਪਿੰਡ ਰਾਇਮਲ, ਬਟਾਲਾ ਵੱਜੋਂ ਹੋਈ ਹੈ, ਜਿਸਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਤੁਹਾਨੂੰ ਦੱਸ ਦਈਏ ਕਿ ਬੁੱਧਵਾਰ ਸ਼ਾਮ ਨੂੰ ਚੰਡੀਗੜ੍ਹ ਦੇ ਸੈਕਟਰ 10 ਵਿੱਚ ਦੋ ਵਿਅਕਤੀਆਂ ਵੱਲੋਂ ਉਕਤ ਗ੍ਰੇਨੇਡ ਹਮਲੇ ਨੂੰ ਅੰਜ਼ਾਮ ਦਿੱਤਾ ਗਿਆ ਸੀ, ਜਿਸ ਉਪਰੰਤ ਪੁਲਿਸ ਅਤੇ ਕੇਂਦਰੀ ਏਜੰਸੀਆਂ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸ਼ੁੱਕਰਵਾਰ ਨੂੰ ਇੱਕ ਦੋਸ਼ੀ ਰੋਹਨ ਮਸੀਹ ਨੂੰ ਹਥਿਆਰਾਂ ਅਤੇ ਗੋਲੀ-ਸਿੱਕੇ ਸਮੇਤ ਕਾਬੂ ਕਰ ਲਿਆ। ਰੋਹਨ ਮਸੀਹ ਇਸ ਸਮੇਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਅੰਮ੍ਰਿਤਸਰ ਕੋਲ ਰਿਮਾਂਡ ‘ਤੇ ਹੈ।

ਇਸ ਮਾਮਲੇ ਸੰਬੰਧੀ ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਦੱਸਿਆ ਕਿ ਹੈਪੀ ਪਾਸੀਆਂ ਨੇ ਪੰਜਾਬ ਵਿੱਚ ਆਪਣੇ ਸਾਥੀਆਂ ਰਾਹੀਂ ਮੁਲਜ਼ਮਾਂ ਨੂੰ ਵਿਸਫੋਟਕ ਸਮੱਗਰੀ, ਹਥਿਆਰ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕੀਤੀ ਅਤੇ ਉਨ੍ਹਾਂ ਲਈ ਕੁਝ ਵਿੱਤੀ ਸਹਾਇਤਾ ਦਾ ਪ੍ਰਬੰਧ ਵੀ ਕੀਤਾ। ਅਪਰਾਧ ਨੂੰ ਅੰਜ਼ਾਮ ਦੇਣ ਤੋਂ ਬਾਅਦ, ਦੋਵੇਂ ਮੁਲਜ਼ਮ ਅੰਮ੍ਰਿਤਸਰ ਗਏ, ਜਿੱਥੋਂ ਦੋਵਾਂ ਨੇ ਆਪਣੇ ਰਸਤੇ ਵੱਖੋ-ਵੱਖ ਕਰ ਲਏ। ਇੱਥੋਂ ਵਿਸ਼ਾਲ ਪਹਿਲਾਂ ਜੰਮੂ-ਕਸ਼ਮੀਰ ਗਿਆ ਅਤੇ ਉਥੋਂ ਫਿਰ ਦਿੱਲੀ ਚਲਾ ਗਿਆ, ਜਿਸ ਦੌਰਾਨ ਪੁਲਿਸ ਟੀਮਾਂ ਨੇ ਉਸਨੂੰ ਕਾਬੂ ਕਰ ਲਿਆ।

ਜ਼ਿਕਰਯੋਗ ਹੈ ਕਿ ਵਿਦੇਸ਼ੀ ਹੈਂਡਲਰਾਂ ਵੱਲੋਂ ਨੌਜਵਾਨਾਂ ਨੂੰ ਭਰਮਾ ਕੇ ਆਪਣਾ ਕੰਮ ਕਢਵਾਉਣ ਦੀ ਇਹ ਚਾਲ ਪਿਛਲੀਆਂ ਜਾਂਚ ਕਾਰਵਾਈਆਂ ਵਿੱਚ ਵੀ ਸਾਹਮਣੇ ਆਈ ਹੈ, ਜਿਸ ਵਿੱਚ ਅਜਿਹੇ ਹੈਂਡਲਰ ਪਹਿਲਾਂ ਤਾਂ ਭੋਲੇ-ਭਾਲੇ ਨੌਜਵਾਨਾਂ ਨੂੰ ਝੂਠੇ ਵਾਅਦੇ ਕਰਕੇ ਆਪਣੇ ਝਾਂਸੇ ਵਿੱਚ ਲੈਂਦੇ ਹਨ ਅਤੇ ਫਿਰ ਕੰਮ ਪੂਰਾ ਹੋਣ ਤੋਂ ਬਾਅਦ ਉਨ੍ਹਾਂ ਦਾ ਸਾਥ ਛੱਡ ਦਿੰਦੇ ਹਨ।