ਬਿਆਸ : ਬਿਆਸ ਨੇੜੇ ਸਵਾਰੀਆਂ ਨਾਲ ਭਰੀ ਪ੍ਰਾਈਵੇਟ ਕੰਪਨੀ ਦੀ ਬੱਸ ਨਾਲ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਹੈ। ਇਹ ਹਾਦਸਾ ਬੱਸ ਅਤੇ ਇੱਟਾਂ ਨਾਲ ਭਰੀ ਟਰਾਲੀ ਵਿਚਕਾਰ ਵਾਪਰਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਬੱਸ ਦੇ ਪਰਖੱਚੇ ਉਡ ਗਏ। ਹਾਦਸੇ ਵਿਚ ਇਕ ਵਿਅਕਤੀ ਦੀਆਂ ਲੱਤਾਂ ਸਰੀਰ ਤੋਂ ਵੱਖ ਹੋ ਗਈਆਂ।
ਜ਼ੋਰਦਾਰ ਟੱਕਰ ਤੋਂ ਬਾਅਦ ਸਵਾਰੀਆਂ ਬਸ ਵਿਚ ਹੀ ਫਸ ਗਈਆਂ। ਸਥਾਨਕ ਲੋਕਾਂ ਅਤੇ ਰਾਹਗੀਰਾਂ ਵਲੋਂ ਬੱਸ ਦੀਆਂ ਬਾਡੀਆਂ ਤੋੜ ਕੇ ਅੰਦਰ ਫਸੇ ਲੋਕਾਂ ਨੂੰ ਬਾਹਰ ਕੱਢਿਆ ਗਿਆ। ਘਟਨਾ ਤੋਂ ਬਾਅਦ ਹਾਈਵੇਅ ‘ਤੇ ਲੰਬਾ ਜਾਮ ਲੱਗ ਗਿਆ।