ਨੈਸ਼ਨਲ : ਮਨਾਲੀ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਨਾਲੀ ਤੋਂ ਪੰਜਾਬ ਆ ਰਹੀ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ ਹੈ। ਇਹ ਬੱਸ ਮਨਾਲੀ ਵਿਚ ਬਿਆਸ ਦਰਿਆ ਵਿਚ ਜਾ ਡਿੱਗੀ ਹੈ। ਜਾਣਕਾਰੀ ਮੁਤਾਬਕ ਇਹ ਬੱਸ ਮਨਾਲੀ ਤੋਂ ਪਠਾਨਕੋਟ ਆ ਰਹੀ ਸੀ ਤੇ ਸਵਾਰੀਆਂ ਨਾਲ ਭਰੀ ਹੋਈ ਸੀ।
ਇਸ ਹਾਦਸੇ ਵਿਚ ਇਕ ਦਰਜਨ ਤੋਂ ਵੀ ਵੱਧ ਸਵਾਰੀਆਂ ਜ਼ਖ਼ਮੀ ਦੱਸੀਆਂ ਜਾ ਰਹੀਆਂ ਹਨ। ਹਾਲਾਂਕਿ ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀਂ ਬਿਆਸ ਦਰਿਆ ਵਿਚ ਕਾਫ਼ੀ ਪਾਣੀ ਆਇਆ ਸੀ। ਜ਼ਮੀਨ ਧੱਸ ਜਾਣ ਕਾਰਨ ਇਹ ਬੱਸ ਦਰਿਆ ਵਿਚ ਡਿੱਗੀ ਦੱਸੀ ਜਾ ਰਹੀ ਹੈ।