ਉੱਤਰ ਪ੍ਰਦੇਸ਼ ’ਚ ਉਸ ਸਮੇਂ ਵੱਡਾ ਹਾਦਸਾ ਵਾਪਰਿਆ ਜਦੋਂ ਹਿਮਾਚਲ ਪ੍ਰਦੇਸ਼ ਦੇ ਨਗਰਕੋਟ ਧਾਮ ਦੀ ਯਾਤਰਾ ਤੋਂ ਵਾਪਸ ਆ ਰਿਹਾ ਸ਼ਰਧਾਲੂਆਂ ਨਾਲ ਭਰਿਆ ਇੱਕ ਤੇਜ਼ ਰਫ਼ਤਾਰ ਕੈਂਟਰ ਹਾਦਸੇ ਦਾ ਸ਼ਿਕਾਰ ਹੋ ਗਿਆ। ਜਿਸ ਕਾਰਨ 18 ਦੇ ਕਰੀਬ ਸ਼ਰਧਾਲੂ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਬਾਕ ਇਹ ਹਾਦਸਾ ਉੱਤਰ ਪ੍ਰਦੇਸ਼ ਦੇ ਹਾਪੁੜ ਵਿੱਚ ਥਾਣਾ ਦੇਹਟ ਖੇਤਰ ਅਧੀਨ NH-334 ‘ਤੇ ਪਿੰਡ ਧਨੌਰਾ ਕੱਟ ਦੇ ਨੇੜੇ ਵਾਪਰਿਆ। ਜਦੋਂ ਤੇਜ਼ ਰਫ਼ਤਾਰ ਕੈਂਟਰ ਇੱਕ ਡੂੰਘੇ ਟੋਏ ਦੇ ਵਿੱਚ ਪਲਟ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਮੌਕੇ ’ਤੇ ਪਹੁੰਚਿਆਂ, ਜਿੰਨ੍ਹਾਂ ਵੱਲੋਂ ਤੁਰੰਤ ਜ਼ਖ਼ਮੀਆਂ ਨੂੰ ਹਸਪਤਾਲ ’ਚ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਦੇ ਨਾਲ ਹੀ ਇਸ ਦੌਰਾਨ ਪੰਜ ਸ਼ਰਧਾਲੂਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਮੇਰਠ ਰੈਫਰ ਕਰ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਥਾਣਾ ਬਾਬੂਗੜ੍ਹ ਖੇਤਰ ਦੇ ਪਿੰਡ ਲੁਖਰੜਾ ਦਾ ਰਹਿਣ ਵਾਲਾ ਗਾਂਗੇ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਸਮੇਤ ਕੈਂਟਰ ਵਿੱਚ ਹਿਮਾਚਲ ਪ੍ਰਦੇਸ਼ ਦੇ ਨਗਰਕੋਟ ਧਾਮ ਦੇ ਦਰਸ਼ਨਾਂ ਲਈ ਗਿਆ ਸੀ। ਵੀਰਵਾਰ ਰਾਤ ਕਰੀਬ ਡੇਢ ਵਜੇ ਜਿਵੇਂ ਹੀ ਉਨ੍ਹਾਂ ਦਾ ਕੈਂਟਰ ਪਿੰਡ ਧਨੌਰਾ ਕੱਟ ਦੇ ਨੇੜੇ ਪਹੁੰਚਿਆ ਤਾਂ ਕੈਂਟਰ ਅਚਾਨਕ ਬੇਕਾਬੂ ਹੋ ਗਿਆ ਤੇ ਹਾਈਵੇਅ ਵਾਲੇ ਪਾਸੇ ਖਾਈ ‘ਚ ਜਾ ਡਿੱਗਿਆ। ਹਾਦਸੇ ਦੌਰਾਨ ਰੋਲਾ ਰੱਪਾ ਸੁਣ ਕੇ ਰਾਹਗੀਰਾਂ ਨੇ ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਜਿਸ ਤੋਂ ਬਾਅਦ ਸੂਚਨਾ ਮਿਲਣ ‘ਤੇ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਸੁਰੇਸ਼ ਕੁਮਾਰ ਪੁਲਿਸ ਫੋਰਸ ਨਾਲ ਮੌਕੇ ‘ਤੇ ਪਹੁੰਚੇ ਅਤੇ ਸਾਰੇ ਜ਼ਖਮੀਆਂ ਨੂੰ ਪੁਲਿਸ ਜੀਪ ਅਤੇ ਐਂਬੂਲੈਂਸ ਰਾਹੀਂ ਗੜ੍ਹ ਰੋਡ ’ਤੇ ਸਥਿਤ ਸੀ.ਐੱਚ.ਸੀ. ’ਚ ਦਾਖਲ ਕਰਵਾਇਆ।
ਜ਼ਖ਼ਮੀਆਂ ਦੀ ਹਾਲਤ ਨੂੰ ਲੈ ਕੇ CHC ਦੇ ਸੀਓ ਵਰੁਣ ਮਿਸ਼ਰਾ ਨੇ ਦੱਸਿਆ ਕਿ ਪੰਜ ਲੋਕਾਂ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਮੇਰਠ ਰੈਫਰ ਕਰ ਦਿੱਤਾ ਗਿਆ ਹੈ ਤੇ ਬਾਕੀ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।