Wednesday, December 25, 2024

Become a member

Get the best offers and updates relating to Liberty Case News.

― Advertisement ―

spot_img
spot_img
HomePunjabਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਕਤਲ ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ

ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਕਤਲ ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ

 

ਚੰਡੀਗੜ੍ਹ : 2012 ਦੇ ਇਕ ਮਾਮਲੇ ਵਿਚ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ ਜਬਰ-ਜ਼ਿਨਾਹ ਅਤੇ ਕਤਲ ਦੇ ਦੋਸ਼ਾਂ ਤਹਿਤ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ। ਇਹ ਜਾਣਕਾਰੀ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਪੰਜਾਬ ਦੇ ਡੀ. ਜੀ. ਪੀ. ਵੱਲੋਂ ਦਾਇਰ ਹਲਫ਼ਨਾਮੇ ਵਿਚ ਦਿੱਤੀ ਗਈ ਹੈ। ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਧਾਰਾ 302, 376 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ। ਢੱਡਰੀਆਂਵਾਲੇ ਖ਼ਿਲਾਫ ਕਤਲ ਅਤੇ ਬਲਾਤਕਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦਰਅਸਲ 2012 ‘ਚ ਡੇਰੇ ਵਿਚ 28 ਸਾਲਾ ਲੜਕੀ ਦੇ ਕਤਲ ਤੋਂ ਬਾਅਦ ਉਸ ਦੇ ਭਰਾ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ।

ਦੋਸ਼ ਲੱਗੇ ਸਨ ਕਿ ਲੜਕੀ ਨਾਲ ਪਹਿਲਾਂ ਬਲਾਤਕਾਰ ਕੀਤਾ ਗਿਆ ਅਤੇ ਉਸ ਤੋਂ ਬਾਅਦ ਕਤਲ ਕਰ ਦਿੱਤਾ ਗਿਆ। ਲੜਕੀ ਨੂੰ ਜ਼ਹਿਰ ਦੇ ਕੇ ਮਾਰਨ ਦੇ ਦੋਸ਼ ਲੱਗੇ ਸਨ। ਪੋਸਟਮਾਰਟਮ ਵਿਚ ਮੌਤ ਦਾ ਕਾਰਣ ਜ਼ਹਿਰ ਦੱਸਿਆ ਜਾ ਰਿਹਾ ਸੀ। ਇਹ ਲੜਕੀ ਕੈਥਲ ਤੋਂ ਪਰਿਵਾਰ ਨਾਲ ਇਥੇ ਆਈ ਸੀ। 22 ਅਪ੍ਰੈਲ 2012 ਨੂੰ ਸ਼ੱਕੀ ਹਾਲਤ ਵਿਚ ਮੌਤ ਹੋ ਗਈ ਸੀ।

ਹਾਲਾਂਕਿ ਉਦੋਂ ਇਨ੍ਹਾਂ ਇਲਜ਼ਾਮਾਂ ਨੂੰ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਸਿਰੇ ਤੋਂ ਖਾਰਿਜ ਕੀਤਾ ਸੀ। ਢੱਡਰੀਆਂਵਾਲੇ ਨੇ ਕਿਹਾ ਸੀ ਕਿ ਉਸ ਲੜਕੀ ਦੀ ਜਦੋਂ ਮੌਤ ਹੋਈ ਸੀ, ਮੈਂ ਵਿਦੇਸ਼ ਵਿਚ ਸੀ, ਨਾਲ ਉਸ ਲੜਕੀ ਵੱਲੋਂ ਗੁਰੂਘਰ ‘ਚ ਨਹੀਂ ਸਗੋਂ ਬਾਹਰ ਜ਼ਹਿਰੀਲਾ ਪਦਾਰਥ ਨਿਗਲਿਆ ਗਿਆ। ਜਿਸ ਵਿਚ ਉਨ੍ਹਾਂ ਦਾ ਕੋਈ ਲੈਣਾ ਦੇਣਾ ਨਹੀਂ ਹੈ।