ਮਾਨਸਾ – ਕਿਸਾਨ ਅੰਦੋਲਨ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਇਕ ਕਿਸਾਨ ਨੇ ਖ਼ੁਦਕੁਸ਼ੀ ਕਰਕੇ ਆਪਣੀ ਜੀਵਨਲੀਲਾ ਖ਼ਤਮ ਕਰ ਲਈ। ਇਸ ਘਟਨਾ ਤੋਂ ਬਾਅਦ ਮਾਹੌਲ ਗਰਮਾ ਗਿਆ। ਜਾਣਕਾਰੀ ਮੁਤਾਬਕ ਖਨੌਰੀ ਬਾਰਡਰ ਮੋਰਚੇ ‘ਚ ਇਕ ਕਿਸਾਨ ਵੇ ਟਰਾਲੀ ਨਾਲ ਰੱਸੀ ਬੰਨ੍ਹ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੀ ਪਛਾਣ ਗੁਰਮੀਤ ਸਿੰਘ (55) ਵਾਸੀ ਮਾਨਸਾ ਦੇ ਪਿੰਡ ਠੁਠਿਆਵਾਲੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਰਜ਼ੇ ਤੋਂ ਪਰੇਸ਼ਾਨ ਸੀ, ਜਿਸ ਨਾਲ ਉਕਤ ਖ਼ੌਫ਼ਨਾਕ ਕਦਮ ਚੁੱਕ ਲਿਆ।
ਦੱਸ ਦੇਈਏ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ 13 ਫਰਵਰੀ ਤੋਂ ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਰੇ ਹਨ। ਉਸ ਦੇ ਪਰਿਵਾਰ ਵਿਚ ਪਤਨੀ ਅਤੇ ਤਿੰਨ ਬੱਚੇ ਹਨ। ਜਾਣਕਾਰੀ ਅਨੁਸਾਰ ਘਰ ਵਿਚ ਗਰੀਬੀ ਸੀ ਅਤੇ ਪਹਿਲੇ ਦਿਨ ਤੋਂ ਹੀ ਗੁਰਮੀਤ ਖ਼ਨੌਰੀ ਸਰਹੱਦ ‘ਤੇ ਕਿਸੇ ਨਾ ਕਿਸੇ ਸੰਘਰਸ਼ ਵਿਚ ਸਹਿਯੋਗ ਕਰ ਰਿਹਾ ਸੀ। ਕਰਜ਼ੇ ਕਾਰਨ ਗੁਰਮੀਤ ਸਿੰਘ ਦਾ ਘਰ ਵੀ ਵਿਕ ਗਿਆ ਹੈ।ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨਾਲ ਸਬੰਧਤ ਸੀ। ਜਦੋਂ ਹੋਰ ਕਿਸਾਨ ਉੱਥੇ ਨਹੀਂ ਸਨ ਤਾਂ ਉਸ ਨੇ ਖ਼ੁਦਕੁਸ਼ੀ ਕਰ ਲਈ। ਉਸ ਨੇ ਅੱਜ ਸਵੇਰੇ ਪਿੰਡ ਮੱਲਣ ਬਲਾਕ ਦੋਦਾ ਸ੍ਰੀ ਮੁਕਤਸਰ ਸਾਹਿਬ ਦੇ ਟੈਂਟ ਵਿੱਚ ਜਾ ਕੇ ਖ਼ੁਦਕੁਸ਼ੀ ਕਰ ਲਈ। ਜਦੋਂ ਕਿਸਾਨ ਵਾਪਸ ਆਏ ਤਾਂ ਗੁਰਮੀਤ ਨੇ ਫਾਹਾ ਲਿਆ ਹੋਇਆ ਸੀ।
ਉਸ ਨੇ ਟਰਾਲੀ ਨਾਲ ਰੱਸੀ ਬੰਨ੍ਹੀ ਹੋਈ ਸੀ। ਅੰਦੋਲਨ ਨਾਲ ਜੁੜੇ ਕਿਸਾਨਾਂ ਨੇ ਦੱਸਿਆ ਕਿ ਕਿਸਾਨ ਗੁਰਮੀਤ ਇਸ ਅੰਦੋਲਨ ਨੂੰ ਲੈ ਕੇ ਕਾਫ਼ੀ ਗੰਭੀਰ ਸੀ। ਉਹ ਘੱਟ ਹੀ ਘਰ ਜਾਂਦਾ ਸੀ। ਉਸ ਦੇ ਸਿਰ ‘ਤੇ ਕਰਜ਼ਾ ਵੀ ਸੀ। ਇਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਕੁਝ ਸਮਾਂ ਪਹਿਲਾਂ ਉਸ ਦੇ ਲੜਕੇ ਦਾ ਵਿਆਹ ਸੀ ਪਰ ਉਹ ਨਹੀਂ ਗਿਆ ਸੀ।