ਜਲੰਧੜ – ਪੰਜਾਬ ਵਿਚ ਪੁਲਸ ਵੱਲੋਂ ਇਕ ਵਾਰ ਫਿਰ ਤੋਂ ਐਨਕਾਊਂਟਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਹ ਐਨਕਾਊਂਟਰ ਜਲੰਧਰ ਕਮਿਸ਼ਨਰੇਟ ਪੁਲਸ ਅਤੇ ਲਾਰੈਂਸ ਬਿਸ਼ਨੋਈ ਗਰੁੱਪ ਦੇ ਗੈਂਗਸਟਰਾਂ ਵਿਚਾਲੇ ਨੰਗਲ ਕਰਾਰ ਖਾਨ ਹੋਇਆ। ਕਮਿਸ਼ਨਰੇਟ ਪੁਲਸ ਨੇ ਜਲੰਧਰ ਵਿੱਚ ਬਦਨਾਮ ‘ਬਿਸ਼ਨੋਈ ਗੈਂਗ’ ਦੇ ਦੋ ਸਾਥੀਆਂ ਨੂੰ ਨਾਟਕੀ ਅੰਦਾਜ਼ ਵਿਚ ਪਿੱਛਾ ਕਰਕੇ ਅਤੇ ਗੋਲ਼ੀਬਾਰੀ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਸ਼ੱਕੀ ਵਿਅਕਤੀਆਂ ਕੋਲੋਂ ਤਿੰਨ ਹਥਿਆਰ ਅਤੇ ਕਈ ਕਾਰਤੂਸ ਬਰਾਮਦ ਕੀਤੇ।
ਪਿੱਛਾ ਕਰਨ ਦੌਰਾਨ ਸ਼ੱਕੀ ਵਿਅਕਤੀਆਂ ਵੱਲੋਂ ਗੋਲ਼ੀ ਚਲਾਉਣ ਤੋਂ ਬਾਅਦ ਪੁਲਸ ਨੇ ਜਵਾਬੀ ਕਾਰਵਾਈ ਵਿੱਚ ਗੋਲ਼ੀਆਂ ਚਲਾ ਦਿੱਤੀਆਂ। ਗ੍ਰਿਫ਼ਤਾਰ ਵਿਅਕਤੀਆਂ ਖ਼ਿਲਾਫ਼ ਜਬਰਨ ਵਸੂਲੀ, ਕਤਲ, ਅਸਲਾ ਐਕਟ ਅਤੇ ਐੱਨ.ਡੀ.ਪੀ.ਐੱਸ. ਐਕਟ ਸਮੇਤ ਕਈ ਮਾਮਲੇ ਦਰਜ ਹਨ। ਪੁਲਸ ਇਸ ਗਿਰੋਹ ਦੀਆਂ ਗਤੀਵਿਧੀਆਂ ਅਤੇ ਸਬੰਧਾਂ ਦਾ ਖ਼ੁਲਾਸਾ ਕਰਨ ਲਈ ਆਪਣੀ ਜਾਂਚ ਜਾਰੀ ਰੱਖ ਰਹੀ ਹੈ।