Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਫੈਕਟਰੀ 'ਚ ਹੋਇਆ ਜ਼ਬਰਦਸਤ ਧਮਾਕਾ ! 7 ਮਜ਼ਦੂਰਾਂ ਦੀ ਦਰਦਨਾਕ ਮੌਤ

ਫੈਕਟਰੀ ‘ਚ ਹੋਇਆ ਜ਼ਬਰਦਸਤ ਧਮਾਕਾ ! 7 ਮਜ਼ਦੂਰਾਂ ਦੀ ਦਰਦਨਾਕ ਮੌਤ

 

 

ਭਿਵਾੜੀ- ਰਾਜਸਥਾਨ ਦੇ ਭਿਵਾੜੀ ਸ਼ਹਿਰ ਦੇ ਖੁਸ਼ਖੇੜਾ-ਕਰੋਲੀ ਉਦਯੋਗਿਕ ਖੇਤਰ ‘ਚ ਸੋਮਵਾਰ ਨੂੰ ਇਕ ਕੈਮੀਕਲ ਫੈਕਟਰੀ ‘ਚ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਦਰਦਨਾਕ ਹਾਦਸੇ ‘ਚ 7 ਮਜ਼ਦੂਰਾਂ ਦੀ ਜਿਉਂਦੇ ਸੜ ਜਾਣ ਕਾਰਨ ਮੌਤ ਹੋ ਗਈ ਹੈ। ਅਧਿਕਾਰੀਆਂ ਅਨੁਸਾਰ, ਫੈਕਟਰੀ ਦੇ ਅੰਦਰ ਅਜੇ ਵੀ 2 ਮਜ਼ਦੂਰ ਫਸੇ ਹੋਏ ਹਨ। ਰੈਸਕਿਊ ਟੀਮ ਨੂੰ ਫੈਕਟਰੀ ਦੇ ਅੰਦਰੋਂ ਸੜੇ ਹੋਏ ਪਿੰਜਰ ਮਿਲੇ ਹਨ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਸੁਮਿਤਾ ਮਿਸ਼ਰਾ ਨੇ ਦੱਸਿਆ ਕਿ ਪੁਲਸ ਨੂੰ ਇਸ ਘਟਨਾ ਦੀ ਜਾਣਕਾਰੀ ਰੁਟੀਨ ਗਸ਼ਤ ਦੌਰਾਨ ਮਿਲੀ, ਜਿਸ ਤੋਂ ਤੁਰੰਤ ਬਾਅਦ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਹਾਦਸੇ ਦੇ ਸਮੇਂ ਫੈਕਟਰੀ ਦੇ ਅੰਦਰ ਕੁੱਲ 9 ਲੋਕ ਫਸੇ ਹੋਏ ਸਨ, ਜਿਨ੍ਹਾਂ ‘ਚੋਂ ਹੁਣ ਤੱਕ 7 ਲਾਸ਼ਾਂ ਬਾਹਰ ਕੱਢੀਆਂ ਜਾ ਚੁੱਕੀਆਂ ਹਨ। ਬਚਾਅ ਟੀਮਾਂ ਵੱਲੋਂ ਬਾਕੀ ਰਹਿੰਦੇ 2 ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।