Monday, August 25, 2025

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ...

ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

 

 

ਅੰਮ੍ਰਿਤਸਰ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮਾਂ ਸਮੇਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।

ਇਸ ਦੌਰਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਿੱਖ ਪਰੰਪਰਾ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜ ਪਿਆਰੇ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪੰਥਕ ਸਖ਼ਸ਼ੀਅਤਾਂ ਅਤੇ ਸੰਗਤਾਂ ਪੁੱਜੀਆਂ ਹੋਈਆਂ ਸਨ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਸਿੱਖ ਦੇ ਜੀਵਨ ਦਾ ਅਧਾਰ ਹੈ। ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਪਾਵਨ ਗੁਰਬਾਣੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰੇ। ਉਨ੍ਹਾਂ ਸੰਗਤਾਂ ਨੂੰ ਪ੍ਰੇਰਣਾ ਕੀਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨੂੰ ਆਪਣੇ ਜੀਵਨ ਵਿਚ ਢਾਲ ਕੇ ਗੁਰਮਤਿ ਰਹਿਣੀ ਅਨੁਸਾਰ ਜੀਵਨ ਬਤੀਤ ਕਰਨ।