ਸਮਰਾਲਾ – ਪੰਜਾਬ ਵਿਚ ਮੇਲੇ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਮੇਲੇ ਵਿੱਚ ਚਾਰਜਿੰਗ ‘ਤੇ ਖੜ੍ਹੀ ਕੋਲਡ ਡਰਿੰਕ ਵੈਨ ਤੋਂ ਇਕ ਬਜ਼ੁਰਗ ਔਰਤ ਨੂੰ ਕਰੰਟ ਲੱਗਣ ਨਾਲ ਉਸ ਦੀ ਮੌਤ ਹੋ ਗਈ। ਦਰਅਸਲ ਸਮਰਾਲਾ ਦੇ ਨੇੜਲੇ ਪਿੰਡ ਕੋਟ ਗੰਗੂ ਰਾਏ ਵਿੱਚ ਲੱਗੇ ਹੋਏ ਮੇਲੇ ‘ਚ ਦੂਰੋਂ ਦੂਰੋਂ ਸੰਗਤਾਂ ਮੱਥਾ ਟੇਕਣ ਆਈਆਂ ਸਨ।
ਗੁਰਮੀਤ ਕੌਰ ਵੀ ਆਪਣੇ ਪਰਿਵਾਰ ਨਾਲ ਆਪਣੇ ਪਿੰਡ ਨੀਲੋ ਖ਼ੁਰਦ ਤੋਂ ਪਿੰਡ ਕੋਟ ਗੰਗੂ ਰਾਏ ਵਿਖੇ ਮੇਲੇ ਵਿੱਚ ਮੱਥਾ ਟੇਕਣ ਲਈ ਤੜਕਸਾਰ ਪਹੁੰਚੀ ਸੀ। ਮੱਥਾ ਟੇਕਣ ਤੋਂ ਬਾਅਦ ਜਦੋਂ ਉਹ ਵਾਪਸ ਪਰਤਣ ਲਈ ਆਪਣੀ ਗੱਡੀ ਵਿੱਚ ਬੈਠਣ ਲੱਗੇ ਤਾਂ ਨੇੜੇ ਖੜ੍ਹੀ ਕੋਲਡ ਡਰਿੰਕ ਵਾਲੀ ਵੈਨ ਜੋਕਿ ਚਾਰਜਿੰਗ ‘ਤੇ ਲੱਗੀ ਹੋਈ ਸੀ, ਉਸ ਵਿੱਚ ਕਿਸੇ ਕਾਰਨ ਕਰਕੇ ਤੇਜ਼ ਕਰੰਟ ਦੌੜ ਰਿਹਾ ਸੀ ਅਤੇ ਉਸ ਵੈਨ ਨੂੰ ਉਸ ਦਾ ਹੱਥ ਲੱਗ ਗਿਆ। ਇਸ ਦੌਰਾਨ ਬਜ਼ੁਰਗ ਔਰਤ ਗੁਰਮੀਤ ਕੌਰ ਨੂੰ ਕਰੰਟ ਲੱਗ ਗਿਆ। ਮੌਕੇ ਉਤੇ ਉਸ ਨੂੰ ਤੁਰੰਤ ਸਮਰਾਲਾ ਦੇ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ, ਜਿੱਥੇ ਡਾਕਟਰ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।