ਕਪੂਰਥਲਾ – ਕਪੂਰਥਲਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਡੇਰਾ ਬਿਆਸ ਜਾ ਰਹੀ ਸੰਗਤ ਹਾਦਸੇ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਢਿੱਲਵਾਂ ਨੇੜੇ ਅੰਮ੍ਰਿਤਸਰ-ਜਲੰਧਰ ਹਾਈਵੇਅ ‘ਤੇ ਛੋਟਾ ਹਾਥੀ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋਣ ਮਗਰੋਂ ਭਿਆਨਕ ਹਾਦਸਾ ਵਾਪਰ ਗਿਆ।PunjabKesari
ਇਸ ਹਾਦਸੇ ਵਿਚ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਜਦਕਿ 15 ਦੇ ਕਰੀਬ ਸ਼ਰਧਾਲੂ ਜ਼ਖ਼ਮੀ ਹੋਏ ਹਨ। ਜ਼ਖ਼ਮੀਆ ਨੂੰ ਮੌਕੇ ਉਤੇ ਡੇਰਾ ਬਿਆਸ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।