ਤਰਨਤਾਰਨ ਜ਼ਿਲ੍ਹੇ ਦੇ ਪਿੰਡ ਖਾਰਾ ਵਿੱਚ ਸਥਿਤ ਇੱਕ ਮੈਡੀਕਲ ਸਟੋਰ ਵਿੱਚ ਇੱਕ ਅਣਪਛਾਤੇ ਵਿਅਕਤੀ ਨੇ ਦਾਖਲ ਹੋ ਕੇ ਪਹਿਲਾਂ ਦੁਕਾਨ ਵਿੱਚੋਂ ਦਵਾਈ ਲਈ ਅਤੇ ਇਸ ਤੋਂ ਬਾਅਦ ਮੈਡੀਕਲ ਸਟੋਰ ‘ਚ ਮੌਜੂਦ ਵਿਅਕਤੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਲੁੱਟ ਦੀ ਨੀਅਤ ਨਾਲ ਦਾਖਲ ਹੋਇਆ ਵਿਅਕਤੀ ਦੁਕਾਨ ਵਿੱਚ ਪਈ ਨਗਦੀ ਅਤੇ ਮੋਬਾਈਲ ਫੋਨ ਲੈ ਕੇ ਫਰਾਰ ਗਿਆ। ਲੁੱਟ ਦੀ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।
ਲੁੱਟ ਦਾ ਸ਼ਿਕਾਰ ਹੋਏ ਪੀੜਤ ਅਤੇ ਦੁਕਾਨ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਦਿਨ ਵੇਲੇ ਇਕ ਨਕਾਬਪੋਸ਼ ਵਿਅਕਤੀ ਦੁਕਾਨ ‘ਚ ਦਾਖਲ ਹੋਇਆ ਸੀ। ਪੀੜਤ ਨੇ ਦੱਸਿਆ ਕਿ ਉਸ ਦੀ ਕੁੱਟਮਾਰ ਕਰਨ ਤੋਂ ਬਾਅਦ ਨਕਾਬਪੋਸ਼ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਦੁਕਾਨ ਅਤੇ ਉਸ ਦੀ ਜੇਬ ਵਿਚ ਰੱਖੀ ਨਕਦੀ ਅਤੇ ਉਸ ਦਾ ਮੋਬਾਈਲ ਫੋਨ ਲੁੱਟ ਲਿਆ।
ਲੁੱਟ ਦਾ ਸ਼ਿਕਾਰ ਹੋਏ ਨੌਜਵਾਨ ਅਤੇ ਦੁਕਾਨ ‘ਤੇ ਮੌਜੂਦ ਲੋਕਾਂ ਨੇ ਲੁਟੇਰੇ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਦੂਜੇ ਪਾਸੇ ਜਦੋਂ ਇਸ ਸਬੰਧੀ ਥਾਣਾ ਸਰਹਾਲੀ ਨਾਲ ਸੰਪਰਕ ਕੀਤਾ ਗਿਆ ਤਾਂ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਰਹਾਲੀ ਦੇ ਇੰਚਾਰਜ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਸ਼ਿਕਾਇਤ ਮਿਲਣ ਤੋਂ ਬਾਅਦ ਸੀਸੀਟੀਵੀ ਕੈਮਰੇ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਲੁਟੇਰੇ ਨੂੰ ਫੜ ਲਿਆ ਜਾਵੇਗਾ।