ਚੰਡੀਗੜ੍ਹ ‘ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨਾਬਾਲਗ ਲੜਕੇ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ ਅਤੇ ਉਸਦੇ ਕੱਪੜੇ ਵੀ ਪਾੜ ਦਿੱਤੇ ਗਏ। ਇੱਥੋਂ ਤੱਕ ਕਿ ਲੋਕਾਂ ਦੇ ਸਾਹਮਣੇ ਨੰਗਾ ਕਰ ਦਿੱਤਾ ਗਿਆ। ਪਰ ਭੀੜ ਵਿੱਚੋਂ ਕੋਈ ਵੀ ਨੌਜਵਾਨ ਨੂੰ ਬਚਾਉਣ ਲਈ ਨਹੀਂ ਆਇਆ। ਇਸ ਘਟਨਾ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਹਮਲਾਵਰਾਂ ਦੀ ਭਾਲ ਕਰ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਨੌਜਵਾਨ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਇਸ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਘਟਨਾ ਗਣੇਸ਼ ਵਿਸਰਜਨ ਯਾਤਰਾ ਮੌਕੇ ਦੀ ਦੱਸੀ ਜਾ ਰਹੀ ਹੈ ਜਦੋਂ ਇਸ ਦੌਰਾਨ ਪੀੜਤਾ ਦਾ ਹੋਰ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਇਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਹ ਉਸ ਨੂੰ ਕੁੱਟਮਾਰ ਕਰਦੇ ਹੋਏ ਕਾਫੀ ਦੂਰ ਤੱਕ ਲੈ ਗਏ। ਇਸ ਦੌਰਾਨ ਉਨ੍ਹਾਂ ਨੇ ਉਸਦੇ ਕੱਪੜੇ ਵੀ ਪਾੜ ਦਿੱਤੇ। ਪਰ ਭੀੜ ਵਿੱਚ ਮੌਜੂਦ ਕਿਸੇ ਨੇ ਵੀ ਉਸਦੀ ਮਦਦ ਨਹੀਂ ਕੀਤੀ। ਉਨ੍ਹਾਂ ਨੇ ਉਸ ‘ਤੇ ਡੰਡਿਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੀਤਾ। ਇਸ ਤੋਂ ਬਾਅਦ ਨੌਜਵਾਨ ਨੂੰ ਜ਼ਖ਼ਮੀ ਹਾਲਤ ਵਿੱਚ ਸੈਕਟਰ-16 ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਮੁਆਫ਼ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਘਟਨਾ ਦੇ ਪਿੱਛੇ ਦੇ ਸਾਰੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਮੌਲੀਜਾਗਰਣ ਥਾਣਾ ਇੰਚਾਰਜ ਹਰੀਓਮ ਸ਼ਰਮਾ ਨੇ ਦੱਸਿਆ ਕਿ ਘਟਨਾ ਦੋ ਦਿਨ ਪੁਰਾਣੀ ਹੈ। ਇਹ ਮਾਮਲਾ ਸਾਹਮਣੇ ਆਉਂਦੇ ਹੀ ਕਰੀਬ ਪੰਜ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ। ਸਾਰੇ ਮੁਲਜ਼ਮ ਛੋਟੀ ਉਮਰ ਦੇ ਹਨ। ਇਸ ਤੋਂ ਇਲਾਵਾ ਪੁਲਿਸ ਨੇ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ, ਉਹ ਵੀ ਨਾਬਾਲਗ ਹੈ। ਜਦੋਕਿ ਬਾਕੀ ਚਾਰ ਮੁਲਜ਼ਮ ਆਪਣੇ ਘਰਾਂ ਤੋਂ ਫਰਾਰ ਹਨ।