ਫਿਰੋਜ਼ਪੁਰ : ਫਿਰੋਜ਼ਪੁਰ ਤੋਂ ਚੰਡੀਗੜ੍ਹ ਸਰਕਾਰੀ ਅਧਿਆਪਕ ਦੀ ਪ੍ਰੀਖਿਆ ਦੇਣ ਜਾ ਰਹੀ ਇਕ ਕੁੜੀ ਨਾਲ ਦਰਦਨਾਕ ਹਾਦਸਾ ਵਾਪਰਿਆ। ਕੁੜੀ ਦਾ ਪੈਰ ਫਿਸਲਣ ਕਾਰਨ ਉਹ ਰੇਲਗੱਡੀ ਹੇਠ ਆ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਕੁੜੀ ਦੀ ਪਛਾਣ ਰਿਵਿਕਾ ਵਜੋਂ ਹੋਈ ਹੈ।
ਕੁੜੀ ਦੇ ਪਰਿਵਾਰਕ ਮੈਂਬਰਾਂ ਅਤੇ ਮਹਿਲਾ ਪੁਲਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਗੁਰੂਹਰਸਹਾਏ ਦੀ ਰਹਿਣ ਵਾਲੀ ਰਿਵਿਕਾ ਜਦੋਂ ਫਿਰੋਜ਼ਪੁਰ ਦੇ ਰੇਲਵੇ ਸਟੇਸ਼ਨ ’ਤੇ ਰੇਲਗੱਡੀ ’ਤੇ ਚੜ੍ਹਨ ਲੱਗੀ ਤਾਂ ਅਚਾਨਕ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਰੇਲਗੱਡੀ ਹੇਠ ਆ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਉਨ੍ਹਾ ਦੱਸਿਆ ਕਿ ਉਹ ਆਪਣੇ ਮਾਪਿਆਂ ਦੀ ਇਕਲੌਤੀ ਧੀ ਸੀ, ਜਿਸ ਨੂੰ ਉਨ੍ਹਾਂ ਨੇ ਬੜੀ ਮੁਸ਼ਕਲ ਨਾਲ ਪੜ੍ਹਾਇਆ ਸੀ। ਪੁਲਸ ਨੇ ਕੁੜੀ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਸ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।