ਅੰਮ੍ਰਿਤਸਰ –ਪੰਜਾਬ ਵਿੱਚ ਇਸ ਸਮੇਂ ਕਾਨੂੰਨ ਵਿਵਸਥਾ ਡੱਗ ਮੰਗਾਉਦੀ ਦੀ ਨਜ਼ਰ ਆ ਰਹੀ ਹੈ ਤੇ ਪੰਜਾਬ ਵਿੱਚ ਕਿਸੇ ਨੂੰ ਵੀ ਕਾਨੂੰਨ ਦਾ ਡਰ ਖੌਫ ਨਜ਼ਰ ਨਹੀਂ ਆ ਰਿਹਾ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਪਿੰਡ ਬਾਸਰਕੇ ਭੈਣੀ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਬੱਚਿਆਂ ਦੀ ਲੜਾਈ ਨੇ ਖੂਨੀ ਮਾਹੌਲ ਧਾਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਨੇ ਦੱਸਿਆ ਕਿ ਬੀਤੀ ਰਾਤ ਬੱਚਿਆਂ ਦੀ ਆਪਸ ਵਿੱਚ ਲੜਾਈ ਹੋਈ ਸੀ ਜਿਸ ਤੋਂ ਬਾਅਦ ਇਹ ਲੜਾਈ ਸਿਆਣਿਆਂ ਤੱਕ ਪਹੁੰਚ ਗਈ ਤੇ ਗੋਲੀਆਂ ਤੱਕ ਚੱਲ ਗਈਆਂ।
ਪਰਿਵਾਰ ਨੇ ਦੱਸਿਆ ਕਿ ਛੋਟੇ ਬੱਚਿਆਂ ਦਾ ਆਪਸ ਵਿੱਚ ਝਗੜਾ ਹੋਇਆ ਸੀ ਜਿਸ ਤੋਂ ਬਾਅਦ ਇੱਕ ਵਿਅਕਤੀ ਪਿਸਤੌਲ ਦੀ ਨੋਕ ‘ਤੇ ਉਹਨਾਂ ਨੂੰ ਡਰਾ ਧਮਕਾ ਰਿਹਾ ਸੀ ਜਦਕਿ ਉਹਨਾਂ ਨੇ ਉਸਦਾ ਪਿਸਤੌਲ ਖੋਹ ਲਿਆ ਜਿਸ ਤੋਂ ਬਾਅਦ ਆਰੋਪੀਆਂ ਵੱਲੋਂ 10-15 ਅਣਪਛਾਤੇ ਵਿਅਕਤੀਆਂ ਨੂੰ ਨਾਲ ਲੈ ਕੇ ਉਹਨਾਂ ਦੇ ਘਰ ‘ਤੇ ਹਮਲਾ ਕਰ ਦਿੱਤਾ ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿੱਚ ਇੱਕ ਔਰਤ ਤੇ ਬੱਚੀ ਸਮੇਤ ਦੋ ਲੋਕ ਜ਼ਖ਼ਮੀ ਹੋਏ ਹਨ ਤੇ ਇੱਕ ਦੀ ਔਰਤ ਦੀ ਮੌਤ ਹੋ ਚੁੱਕੀ ਹੈ। ਪੀੜਤ ਪਰਿਵਾਰ ਨੇ ਆਰੋਪੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਦੂਜੇ ਪਾਸੇ ਇਸ ਮਾਮਲੇ ‘ਚ ਗੱਲਬਾਤ ਕਰਦਿਆਂ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਬੱਚਿਆਂ ਦੀ ਲੜਾਈ ਤੋਂ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਪੁਲਸ ਵੱਲੋਂ ਇੱਕ ਮੁੱਖ ਆਰੋਪੀ ਨੂੰ ਗ੍ਰਿਫਤਾਰ ਕਰ ਲਿੱਤਾ ਹੈ ਤੇ ਬਾਕੀਆਂ ਨੂੰ ਵੀ ਪੁਲਸ ਜਲਦ ਗ੍ਰਿਫ਼ਤਾਰ ਕਰ ਲਵੇਗੀ।