ਚੰਡੀਗੜ੍ਹ : ਪੰਜਾਬ ਦੀ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਜੰਗ ਲਗਾਤਾਰ ਜਾਰੀ ਹੈ। ਇਸ ਦੇ ਮੱਦੇਨਜ਼ਰ ਰੀਅਲ ਅਸਟੇਟ ਡਿਵੈਲਪਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਅੱਜ ਦੂਜਾ ਵਿਸ਼ੇਸ਼ ਕੈਂਪ ਲਾਇਆ ਜਾ ਰਿਹਾ ਹੈ। ਇਹ ਕੈਂਪ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਲਾਇਆ ਜਾ ਰਿਹਾ ਹੈ।ਕੈਂਪ ਦੁਪਹਿਰ 3 ਵਜੇ ਪੰਜਾਬ ਭਵਨ ਵਿਖੇ ਲਾਇਆ ਜਾਵੇਗਾ। ਇਸ ‘ਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਮੌਜੂਦ ਰਹਿਣਗੇ।