Tuesday, December 24, 2024

Become a member

Get the best offers and updates relating to Liberty Case News.

― Advertisement ―

spot_img
spot_img
HomePunjabਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

 

 


ਚੰਡੀਗੜ੍ਹ, 21 ਦਸੰਬਰ:
ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ 23 ਦਸੰਬਰ ਨੂੰ ਤਰਨਤਾਰਨ ਵਿੱਚ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਸਰਟੀਫਿਕੇਟ 100 ਫੀਸਦੀ ਅੰਗਹੀਣ ਹੋਣ ਦੇ ਬਾਵਜੂਦ ਉਹਨਾਂ ਦੀ ਦਿਵਿਆਂਗਤਾ ਯੂ.ਡੀ.ਆਈ.ਡੀ ਕਾਰਡ ਵਿੱਚ ਘੱਟ ਦਰਸਾਈ ਗਈ, ਜਿਸ ਕਾਰਨ ਉਹਨਾਂ ਨੂੰ ਵੱਖ-ਵੱਖ ਸਕੀਮਾਂ ਦੇ ਲਾਭ ਨਹੀਂ ਮਿਲ ਰਹੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂਡੀਆਈਡੀ) ਜਨਰੇਟ ਕੀਤੇ ਜਾਂਦੇ ਹਨ।

ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਦਿਵਿਆਂਜਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਦੂਰ ਕਰਨ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾਣਗੇ।

ਇਥੇ ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਤਰਨ ਤਾਰਨ ਵਿਖੇ ਹੋਏ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਸਲਾਨਾ ਸਮਾਗਮ ਵਿਖੇ ਯੂ.ਡੀ.ਆਈ.ਡੀ ਕਾਰਡ ਵਿੱਚ ਦਰੁੱਸਤੀਆਂ ਕਰਨ ਸਬੰਧੀ ਮੰਗ ਰੱਖੀ ਗਈ ਸੀ ਜਿਸ ਨੂੰ ਪੂਰਾ ਕਰਦਿਆਂ ਮੰਤਰੀ ਵੱਲੋਂ ਫੌਰੀ ਅਮਲੀ ਜਾਮਾ ਪਹਿਨਾਇਆ ਗਿਆ ਹੈ।

ਕੈਬਨਿਟ ਮੰਤਰੀ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਨੂੰ ਆਪਣੇ ਜਿਲ੍ਹੇ ਦੇ ਸਿਵਲ ਸਰਜਨ ਨਾਲ ਤਾਲਮੇਲ ਕਰਕੇ ਜਿਲ੍ਹਾ ਪੱਧਰ ਤੇ ਵਿਸ਼ੇਸ ਕੈਂਪ ਆਯੋਜਿਤ ਕਰਨ ਲਈ ਵੀ ਹਦਾਇਤ ਕੀਤੀ ਤਾਂ ਜ਼ੋ ਦਿਵਿਆਂਗਜਨ ਸਰਕਾਰੀ ਸਕੀਮਾਂ ਦਾ ਲਾਭ ਲੈ ਸਕਣ।

ਉਨ੍ਹਾਂ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੈਂਪਾਂ ਵਿੱਚ ਸ਼ਾਮਲ ਹੋ ਕੇ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ। ਜਿਹੜੇ ਦਿਵਿਆਂਗਜਨਾਂ ਦੇ  ਯੂ.ਡੀ.ਆਈ.ਡੀ. ਅੱਪਡੇਟ ਨਹੀ ਹੋਏ ਹਨ, ਉਹ ਆਪਣੇ ਦਿਵਿਆਂਗ ਸਰਟੀਫਿਕੇਟ ਸਮੇਤ ਅਧਾਰ ਕਾਰਡ ਲਿਆ ਕੇ ਯੂ.ਡੀ.ਆਈ.ਡੀ. ਕਾਰਡ ਦਰੁੱਸਤ ਕਰਵਾ ਸਕਦੇ ਹਨ।