Friday, December 27, 2024

Become a member

Get the best offers and updates relating to Liberty Case News.

― Advertisement ―

spot_img
spot_img
HomeHaryanaਹਰਿਆਣਾ ’ਚ ‘ਇੱਕ ਰੁੱਖ ਮਾਂ ਦੇ ਨਾਮ’ ਅਭਿਆਨ ਤਹਿਤ 1 ਕਰੋੜ 50...

ਹਰਿਆਣਾ ’ਚ ‘ਇੱਕ ਰੁੱਖ ਮਾਂ ਦੇ ਨਾਮ’ ਅਭਿਆਨ ਤਹਿਤ 1 ਕਰੋੜ 50 ਲੱਖ ਬੂਟੇ ਲਗਾਉਣ ਦਾ ਰੱਖਿਆ ਗਿਆ ਟੀਚਾ

 

ਸੂਬੇ ਦੀ ਸਰਕਾਰ ਜਿਸ ਤਰ੍ਹਾਂ ਲੋਕ ਭਲਾਈ ਦੇ ਕੰਮਾਂ ਨੂੰ ਤਰਜੀਂਹ ਦੇ ਰਹੀ ਹੈ, ਇਸੇ ਤਰ੍ਹਾਂ ਹਰਿਆਣਾ ਸਰਕਾਰ ਵਾਤਾਵਰਣ ਨੂੰ ਹਰਾ-ਭਰਾ ਰੱਖਣ ਲਈ ਵੀ ਉਪਰਾਲੇ ਕਰ ਰਹੀ ਹੈ ਤੇ ਲੋਕਾਂ ਨੂੰ ਵਧੇਰੇ ਰੁੱਖ ਲਗਾਉਣ ਲਈ ਪ੍ਰੇਰਿਤ ਕਰ ਰਹੀ ਹੈ। ਦਰਅਸਲ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਐਤਵਾਰ ਦੇਰ ਰਾਤ ਨੂੰ ਕੁਰੂਕਸ਼ੇਤਰ ਦੀ ਅਗਰਵਾਲ ਧਰਮਸ਼ਾਲਾ ਵਿੱਚ ਆਯੋਜਿਤ ਇੱਕ ਨਾਗਰਿਕ ਸਨਮਾਨ ਸਮਾਰੋਹ ਨੂੰ ਸੰਬੋਧਨ ਕੀਤਾ।

ਇਸ ਦੌਰਾਨ ਸੀਐੱਮ ਸੈਣੀ ਨੇ ਕਿਹਾ ਕਿ ‘ਇੱਕ ਰੁੱਖ ਮਾਂ ਦੇ ਨਾਮ’ ਮੁਹਿੰਮ ਦੇ ਤਹਿਤ ਕਰਨਾਲ ’ਚ 20 ਹਜ਼ਾਰ ਅਤੇ ਕੁਰੂਕਸ਼ੇਤਰ ’ਚ 5 ਹਜ਼ਾਰ ਬੂਟੇ ਇੱਕੋ ਸਮੇਂ ਲਗਾਏ ਗਏ ਹਨ। ਰਾਜ ਦੇ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਸੁੰਦਰ ਬਣਾਉਣ ਲਈ ‘ਇੱਕ ਰੁੱਖ ਮਾਂ ਦੇ ਨਾਮ’ ਅਭਿਆਨ ਦੇ ਤਹਿਤ 1 ਕਰੋੜ 50 ਲੱਖ ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ।  ਸੈਣੀ ਨੇ ਕਿਹਾ ਕਿ ਹਰ ਇੱਕ ਨਾਗਰਿਕ ਨੂੰ ਇੱਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ ਜੋ ਕਿ ਵਾਤਾਵਰਨ ਦੀ ਸੰਭਾਲ ਵੱਲ ਇੱਕ ਵੱਡਾ ਕਦਮ ਹੈ। ਇਸ ਲਈ ਬੂਟਿਆਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੇ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸੰਸਦ ਮੈਂਬਰ ਨਵੀਨ ਜਿੰਦਲ, ਰਾਜ ਮੰਤਰੀ ਸੁਭਾਸ਼ ਸੁਧਾ ਨੇ ਸ਼੍ਰੀ ਵੈਸ਼ ਅਗਰਵਾਲ ਪੰਚਾਇਤ ਦੀ ਤਰਫੋਂ ਸੈਕਟਰ 8 ਵਿੱਚ ਬਣਾਏ ਜਾਣ ਵਾਲੇ ਏਅਰ ਕੰਡੀਸ਼ਨਡ ਅਗਰਸੇਨ ਭਵਨ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਇਸ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ, ਸੰਸਦ ਮੈਂਬਰ ਅਤੇ ਰਾਜ ਮੰਤਰੀ ਨੇ ਕੁੱਲ 31 ਲੱਖ ਰੁਪਏ ਦੀ ਗਰਾਂਟ ਰਾਸ਼ੀ ਦਾ ਐਲਾਨ ਕੀਤਾ।