ਬਟਾਲਾ/ਅੱਚਲ ਸਾਹਿਬ —ਨਜ਼ਦੀਕੀ ਪਿੰਡ ਬਹਾਦਰ ਹੁਸੈਨ ਵਿਖੇ ਬੁਲੇਟ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ’ਚ ਇਕ ਨੌਜਵਾਨ ਦੀ ਮੌਤ ਅਤੇ ਦੂਜੇ ਦੇ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਡੀ. ਐੱਸ. ਪੀ. ਰਾਜੇਸ਼ ਕੱਕੜ ਅਤੇ ਥਾਣਾ ਰੰਗੜ ਨੰਗਲ ਦੇ ਐੱਸ. ਐੱਚ. ਓ. ਨਿਸ਼ਾਨ ਸਿੰਘ ਨੇ ਦੱਸਿਆ ਕਿ ਬੀਤੀ ਦਿਨਸ਼ਹਿਬਾਜ ਸਿੰਘ ਪੁੱਤਰ ਰਾਮ ਸਿੰਘ ਵਾਸੀ ਪ੍ਰਤਾਪਗੜ੍ਹ, ਜੋ ਬਹਾਦੁਰ ਹੁਸੈਨ ਸਥਿਤ ਨਿੱਜੀ ਸਕੂਲ ’ਚ 10ਵੀਂ ਜਮਾਤ ਵਿਚ ਪੜ੍ਹਦਾ ਸੀ।ਉਨ੍ਹਾਂ ਨੇ ਦੱਸਿਆ ਕਿ ਸਕੂਲ ਤੋਂ ਬਾਅਦ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਜਾ ਰਿਹਾ ਸੀ, ਇਸ ਦੌਰਾਨ ਬਟਾਲਾ ਵੱਲੋਂ ਆ ਰਹੇ ਤੇਜ਼ ਰਫਤਾਰ ਬੁਲੇਟ ਮੋਟਰਸਾਈਕਲ ਸਵਾਰ ਨੌਜਵਾਨ ਰਣਬੀਰ ਸਿੰਘ ਵਾਸੀ ਮਸਾਣੀਆ ਨੇ ਸਹਿਬਾਜ਼ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸਦੇ ਚਲਦਿਆਂ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ
। ਇਸ ਦੌਰਾਨ ਸਥਾਨਕ ਲੋਕਾਂ ਨੇ ਜ਼ਖ਼ਮੀ ਨੌਜਵਾਨਾਂ ਨੂੰ ਬਟਾਲਾ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ, ਜਿਥੇ ਸ਼ਹਿਬਾਜ ਸਿੰਘ ਦੀ ਮੌਤ ਹੋ ਗਈ, ਜਦਕਿ ਰਣਬੀਰ ਸਿੰਘ ਦਾ ਇਲਾਜ ਚੱਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਸਥਲ ਦਾ ਜਾਇਜ਼ਾ ਲਿਆ ਅਤੇ ਬੁਲਟ ਮੋਟਰਸਾਈਕਲ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।