ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਪਰਵਾਣੂ ਇਲਾਕੇ ਵਿਚ ਇਕ ਦਵਾਈ ਫੈਕਟਰੀ ‘ਚ ਸ਼ਨੀਵਾਰ ਸਵੇਰੇ ਅੱਗ ਲੱਗ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸੈਕਟਰ-2 ਵਿਚ ਸਥਿਤ ਮੋਰਪੇਨ ਲੈਬੋਰੇਟਰੀਜ਼ ਦੀ ਫੈਕਟਰੀ ‘ਚ ਲੱਗੀ ਅੱਗ ਦੀ ਘਟਨਾ ਵਿਚ ਕੋਈ ਜ਼ਖ਼ਮੀ ਨਹੀਂ ਹੋਇਆ ਹੈ। ਅੱਗ ਇਮਾਰਤ ਦੀ ਹੇਠਲੀ ਮੰਜ਼ਿਲ ‘ਤੇ ਲੱਗੀ, ਜੋ ਬਾਅਦ ਵਿਚ ਫੈਲ ਗਈ ਅਤੇ ਮਜ਼ਦੂਰ ਆਪਣੀ ਜਾਨ ਬਚਾਉਣ ਲਈ ਦੌੜੇ। ਅਧਿਕਾਰੀਆਂ ਨੇ ਦੱਸਿਆ ਕਿ ਸਥਾਨਕ ਫਾਇਰ ਬ੍ਰਿਗੇਡ ਦੀ ਟੀਮ ਘਟਨਾ ਵਾਲੀ ਥਾਂ ‘ਤੇ ਮੌਜੂਦ ਹਨ ਅਤੇ ਉਸ ਨੇ ਕਾਫੀ ਹੱਦ ਤੱਕ ਅੱਗ ‘ਤੇ ਕਾਬੂ ਪਾ ਲਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਅਜੇ ਤੱਕ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ। ਫਿਲਹਾਲ ਅਧਿਕਾਰੀਆਂ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅੱਗ ਦੇ ਮੁੱਖ ਕਾਰਨਾਂ ਦੀ ਪੁਸ਼ਟੀ ਕੀਤੀ ਜਾ ਰਹੀ ਹੈਅੱਗ ਦਾ ਮੁੱਖ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ।ਫੈਕਟਰੀ ਵਿਚ ਰਸਾਇਣਾਂ ਦੀ ਵਰਤੋਂ ਹੁੰਦੀ ਹੈ, ਜੋ ਅੱਗ ਨੂੰ ਹੋਰ ਜ਼ਿਆਦਾ ਫੈਲਾਉਣ ਵਿੱਚ ਸਹਾਇਕ ਹੁੰਦੇ ਹਨ।ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਟੀਮਾਂ ਨੇ ਤੁਰੰਤ ਕਾਰਵਾਈ ਕੀਤੀ।ਇਸ ਸਮੇਂ ਵਿਚ ਅਧਿਕਾਰੀਆਂ ਅਤੇ ਸੁਰੱਖਿਆ ਟੀਮਾਂ ਨੇ ਮੌਕੇ ਤੇ ਪਹੁੰਚ ਕੇ ਹਾਲਾਤਾਂ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਹੈ।ਇਸ ਦੌਰਾਨ ਕੰਮ ਕਰਨ ਵਾਲੇ ਕਈ ਕਰਮਚਾਰੀਆਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ।