ਨੈਸ਼ਨਲ : ਪੂਰਬੀ ਦਿੱਲੀ ਦੇ ਸ਼ਾਸਤਰੀ ਪਾਰਕ ਇਲਾਕੇ ‘ਚ ਡਿਵਾਈਡਰ ‘ਤੇ ਪੰਜ ਲੋਕ ਸੁੱਤੇ ਪਏ ਸਨ, ਜਿਨ੍ਹਾਂ ਨੂੰ ਇਕ ਟਰੱਕ ਨੇ ਬੁਰੀ ਤਰ੍ਹਾਂ ਕੁਚਲ ਦਿੱਤਾ। ਇਹ ਹਾਦਸਾ ਸੋਮਵਾਰ ਸਵੇਰੇ 5.30 ਵਜੇ ਵਾਪਰਿਆ। ਇਸ ਹਾਦਸੇ ‘ਚ ਜ਼ਖ਼ਮੀ ਹੋਏ ਸਾਰੇ ਪੰਜ ਲੋਕਾਂ ਨੂੰ ਜਗ ਪ੍ਰਵੇਸ਼ ਚੰਦਰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਨੇ ਤਿੰਨ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਦੋ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਜੀਟੀਬੀ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਏ ਪੰਜ ਲੋਕ ਬੇਘਰ ਸਨ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਇੱਕ ਮ੍ਰਿਤਕ ਦੀ ਪਛਾਣ ਜ਼ਾਕਿਰ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪਹੁੰਚੀ ਸ਼ਾਸਤਰੀ ਪਾਰਕ ਥਾਣਾ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੀ ਸਹੀ ਪਛਾਣ ਅਤੇ ਉਮਰ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ।