Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਕੁੱਲੂ 'ਚ ਸੈਲਾਨੀਆਂ ਨਾਲ ਭਰੀ ਗੱਡੀ ਡੂੰਘੀ ਖੱਡ 'ਚ ਡਿੱਗੀ, 4 ਦੀ...

ਕੁੱਲੂ ‘ਚ ਸੈਲਾਨੀਆਂ ਨਾਲ ਭਰੀ ਗੱਡੀ ਡੂੰਘੀ ਖੱਡ ‘ਚ ਡਿੱਗੀ, 4 ਦੀ ਮੌਤ

 

 

ਕੁੱਲੂ : ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਬੰਜਾਰ ਉਪ ਮੰਡਲ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਔਟ-ਲੁਹਰੀ-ਸੈਂਜ ਰਾਸ਼ਟਰੀ ਰਾਜਮਾਰਗ-305 ‘ਤੇ ਸੋਝਾ ਦੇ ਨੇੜੇ ਸੈਲਾਨੀਆਂ ਨਾਲ ਭਰਿਆ ਇੱਕ ਯਾਤਰੀ ਵਾਹਨ ਬੇਕਾਬੂ ਹੋ ਕੇ ਡੂੰਘੀ ਖਾਈ ਵਿੱਚ ਜਾ ਡਿੱਗਿਆ। ਇਸ ਹਾਦਸੇ ਵਿੱਚ ਚਾਰ ਸੈਲਾਨੀਆਂ ਦੀ ਮੌਤ ਹੋ ਗਈ ਹੈ।

 

ਮਿਲੀ ਜਾਣਕਾਰੀ ਅਨੁਸਾਰ, ਵਾਹਨ ਵਿੱਚ ਸਵਾਰ ਲਗਭਗ 20 ਸੈਲਾਨੀ ਜਲੋੜੀ ਜੋਤ ਤੋਂ ਘੁੰਮ ਕੇ ਵਾਪਸ ਪਰਤ ਰਹੇ ਸਨ। ਰਿਪੋਰਟਾਂ ਅਨੁਸਾਰ ਅਚਾਨਕ ਖਰਾਬ ਹੋਏ ਮੌਸਮ, ਸੜਕ ਦੀ ਖਸਤਾ ਹਾਲਤ ਅਤੇ ਭਾਰੀ ਫਿਸਲਣ ਕਾਰਨ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਖੋ ਦਿੱਤਾ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਵਾਹਨ ਦੇ ਪਰਖੱਚੇ ਉੱਡ ਗਏ।

 

ਇਸ ਹਾਦਸੇ  ਵਿੱਚੋਂ 5 ਸੈਲਾਨੀ ਗੰਭੀਰ ਰੂਪ ਵਿੱਚ ਜ਼ਖਮੀ ਹਨ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਬੰਜਾਰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਬੰਜਾਰ ਪੁਲਸ, ਫਾਇਰ ਬ੍ਰਿਗੇਡ ਅਤੇ ਪ੍ਰਸ਼ਾਸਨਿਕ ਟੀਮਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਦੇਰ ਰਾਤ ਤੱਕ ਰਾਹਤ ਕਾਰਜ ਜਾਰੀ ਰੱਖਿਆ। ਬੰਜਾਰ ਦੇ ਵਿਧਾਇਕ ਸੁਰਿੰਦਰ ਸ਼ੌਰੀ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਸਨ।

 

ਜ਼ਿਕਰਯੋਗ ਹੈ ਕਿ ਮਨਾਲੀ ਦੀ ਅਟਲ ਟਨਲ ਸਮੇਤ ਆਸ-ਪਾਸ ਦੇ ਪਹਾੜੀ ਇਲਾਕਿਆਂ ਵਿੱਚ ਭਾਰੀ ਬਰਫਬਾਰੀ ਹੋ ਰਹੀ ਹੈ, ਜਿਸ ਕਾਰਨ ਸੜਕਾਂ ‘ਤੇ ਫਿਸਲਣ ਬਹੁਤ ਵਧ ਗਈ ਹੈ। ਮਨਾਲੀ ਪੁਲਸ ਨੇ ਸੁਰੱਖਿਆ ਦੇ ਲਿਹਾਜ਼ ਨਾਲ ਸੋਲੰਗ ਨਾਲਾ ਤੋਂ ਅੱਗੇ ਵਾਹਨਾਂ ਦੀ ਆਵਾਜਾਈ ‘ਤੇ ਫਿਲਹਾਲ ਰੋਕ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਅਟਲ ਟਨਲ ਦੇ ਨੇੜੇ ਲਗਭਗ 1,000 ਵਾਹਨਾਂ ਵਿੱਚ ਫਸੇ 5,000 ਤੋਂ ਵੱਧ ਸੈਲਾਨੀਆਂ ਨੂੰ ਪੁਲਸ ਵੱਲੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਸੀ।