ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਵਲੋਂ ਹਲਕਾ ਸੰਗਠਨ ਇੰਚਾਰਜਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਪਾਰਟੀ ਵਲੋਂ 27 ਹਲਕਿਆਂ ਦੇ ਹਲਕਾ ਸੰਗਠਨ ਇਚਾਰਜਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਪਾਰਟੀ ਨੇ ਖਰੜ ਹਲਕੇ ‘ਚ ਟਰੇਡ ਵਿੰਗ ਦੇ ਹਲਕਾ ਕੋ-ਆਰਡੀਨੇਟਰ ਦਾ ਵੀ ਐਲਾਨ ਕੀਤਾ ਹੈ।
ਇਸ ਸਬੰਧੀ ਪੰਜਾਬ ਸਰਕਾਰ ਵਲੋਂ ਲਿਸਟ ਜਾਰੀ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪਾਰਟੀ ਵਲੋਂ ਨਵੇਂ ਚੁਣੇ ਗਏ ਸਾਰੇ ਅਹੁਦੇਦਾਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ।
ਸਨੌਰ ਤੋਂ ਕੀਤਾ ਹਲਕਾ ਇੰਚਾਰਜ ਦਾ ਐਲਾਨ
ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਪੰਜਾਬ ਵਲੋਂ ਹਲਕਾ ਸਨੌਰ ਤੋਂ ਵੀ ਹਲਕਾ ਇੰਚਾਰਜ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵਲੋਂ ਇੱਥੋਂ ਰਣਜੋਧ ਸਿੰਘ ਹੰਢਾਣਾ ਨੂੰ ਹਲਕਾ ਇੰਚਾਰਜ ਲਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਹਨ।

