ਲੁਧਿਆਣਾ (ਵੈੱਬ ਡੈਸਕ) : ਲੁਧਿਆਣਾ ਜ਼ਿਮਨੀ ਚੋਣ ਨਤੀਜੀਆਂ ਲਈ ਤੀਜੇ ਰਾਊਂਡ ਦੀ ਵੋਟਾਂ ਦੀ ਗਿਣਤੀ ਹੋ ਚੁੱਕੀ ਹੈ। ਤੀਜੇ ਰਾਊਂਡ ਤੱਕ ‘ਆਪ’ ਦੇ ਉਮੀਦਵਾਰ ਸੰਜੀਵ ਅਰੋੜਾ ਅੱਗੇ ਚੱਲ ਰਹੇ ਹਨ, ਜਦੋਂ ਕਿ ਦੂਜੇ ਨੰਬਰ ‘ਤੇ ਹੁਣ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਦੀ ਥਾਂ ਭਾਜਪਾ ਦੇ ਜੀਵਨ ਗੁਪਤਾ ਆ ਗਏ ਹਨ। ਤੀਜੇ ਰਾਊਂਡ ‘ਚ ‘ਆਪ’ ਦੇ ਸੰਜੀਵ ਅਰੋੜਾ 3060 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਉਨ੍ਹਾਂ ਨੂੰ ਤੀਜੇ ਰਾਊਂਡ ਤੱਕ 8277 ਵੋਟਾਂ ਪਈਆਂ ਹਨ, ਜਦੋਂ ਕਿ ਭਾਜਪਾ ਦੇ ਜੀਵਨ ਗੁਪਤਾ ਦੂਜੇ ਨੰਬਰ ‘ਤੇ 5217 ਵੋਟਾਂ ਨਾਲ ਚੱਲ ਰਹੇ ਹਨ।
ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ 5094 ਵੋਟਾਂ ਨਾਲ ਤੀਜੇ ਨੰਬਰ ‘ਤੇ ਆ ਗਏ ਹਨ, ਜਦੋਂ ਕਿ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ 2575 ਵੋਟਾਂ ਨਾਲ ਚੌਥੇ ਨੰਬਰ ‘ਤੇ ਚੱਲ ਰਹੇ ਹਨ। ਇਸ ਜ਼ਿਮਨੀ ਚੋਣ ਦੌਰਾਨ ਅਕਾਲੀ ਦਲ ਦੀ ਹਾਲਾਤ ਬੇਹੱਦ ਖ਼ਰਾਬ ਨਜ਼ਰ ਆ ਰਹੀ ਹੈ। ਜ਼ਮਾਨਤ ਬਚਾਉਣ ਤੱਕ ਦੀ ਚੁਣੌਤੀ ਅਕਾਲੀ ਦਲ ਲਈ ਬਣਦੀ ਹੋਈ ਨਜ਼ਰ ਆ ਰਹੀ ਹੈ। ਇਸ ਵਿਚਾਲੇ ਇਹ ਖ਼ਬਰ ਵੀ ਸਾਹਮਣੇ ਆਈ ਹੈ ਕਿ ਭਾਰਤ ਭੂਸ਼ਣ ਆਸ਼ੂ ਦੀ ਸਿਹਤ ਖ਼ਰਾਬ ਹੋ ਗਈ ਹੈ।