Tuesday, December 24, 2024

Become a member

Get the best offers and updates relating to Liberty Case News.

― Advertisement ―

spot_img
spot_img
HomeDeshਪਵਨ ਕੁਮਾਰ ਟੀਨੂੰ ਦੇ ਹੱਕ ਵਿਚ ਗਰਜੇ ਮੁੱਖ ਮੰਤਰੀ ਭਗਵੰਤ ਮਾਨ

ਪਵਨ ਕੁਮਾਰ ਟੀਨੂੰ ਦੇ ਹੱਕ ਵਿਚ ਗਰਜੇ ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਜਲੰਧਰ ‘ਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਚੋਣ ਪ੍ਰਚਾਰ ਕੀਤਾ। ਭਗਵੰਤ ਮਾਨ ਨੇ ਜਲੰਧਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਪਵਨ ਕੁਮਾਰ ਟੀਨੂੰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।

ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ‘ਆਪ’ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸੰਸਦ ਮੈਂਬਰ ਸੁਸ਼ੀਲ ਰਿੰਕੂ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਸੰਸਦ ਮੈਂਬਰ ਬਣਾ ਕੇ ਰਾਸ਼ਟਰੀ ਪੱਧਰ ‘ਤੇ ਪਹਿਚਾਣ ਦਿਵਾਈ, ਪਰ ਲਾਲਚ ਅਤੇ ਸਵਾਰਥ ਕਾਰਨ ਉਨ੍ਹਾਂ ਨੇ ਪਾਰਟੀ ਅਤੇ ਜਲੰਧਰ ਦੇ ਲੋਕਾਂ ਨਾਲ ਧੋਖਾ ਕੀਤਾ। ਮਾਨ ਨੇ ਜਲੰਧਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨਾਲ ਧੋਖਾ ਕਰਨ ਵਾਲਿਆਂ ਨੂੰ ਸਬਕ ਸਿਖਾਉਣ ਅਤੇ ਉਨ੍ਹਾਂ ਦੀ ਜ਼ਮਾਨਤ ਜ਼ਬਤ ਕਰਵਾਉਣ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਇਹ ਪਾਰਟੀ ਸਾਧਾਰਨ ਘਰਾਂ ਦੇ ਲੋਕਾਂ ਨੂੰ ਐਮਪੀ, ਐਮਐਲਏ, ਮੰਤਰੀ ਅਤੇ ਮੁੱਖ ਮੰਤਰੀ ਬਣਨ ਦਾ ਮੌਕਾ ਦਿੰਦੀ ਹੈ। ਅਸੀਂ ਵੀ ਤੁਹਾਡੇ ਵਰਗੇ ਆਮ ਲੋਕ ਹਾਂ। ਤੁਹਾਡੇ ਦੁੱਖ-ਦਰਦ ਨੂੰ ਚੰਗੀ ਤਰ੍ਹਾਂ ਸਮਝਦਾ ਹੈ। ਇਸ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਓ। ਉਹ ਸੰਸਦ ਵਿੱਚ ਤੁਹਾਡੀ ਆਵਾਜ਼ ਬਣ ਕੇ ਤੁਹਾਡੇ ਹੱਕਾਂ ਲਈ ਲੜਨਗੇ।

ਮਾਨ ਨੇ ਕਿਹਾ ਕਿ ਅਸੀਂ ਪਿਛਲੇ ਦੋ ਸਾਲਾਂ ਵਿਚ ਕੀਤੇ ਕੰਮਾਂ ਦੇ ਆਧਾਰ ‘ਤੇ ਇਸ ਚੋਣ ਵਿਚ ਤੁਹਾਡੀਆਂ ਵੋਟਾਂ ਮੰਗ ਰਹੇ ਹਾਂ | ਜੇਕਰ ਤੁਹਾਨੂੰ ਸਾਡਾ ਕੰਮ ਪਸੰਦ ਹੈ ਤਾਂ ਸਾਨੂੰ ਵੋਟ ਦਿਓ। ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਦੋ ਸਾਲਾਂ ਵਿੱਚ ਪੰਜਾਬ ਵਿੱਚ ਏਨਾ ਕੰਮ ਕਰ ਦਿੱਤਾ ਹੈ ਜੋ ਪਿਛਲੀਆਂ ਸਰਕਾਰਾਂ ਨੇ 70 ਸਾਲਾਂ ਵਿੱਚ ਨਹੀਂ ਕੀਤਾ।

ਅਸੀਂ ਪੰਜਾਬ ਦੇ ਆਮ ਲੋਕਾਂ ਲਈ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਾ ਪ੍ਰਬੰਧ ਕੀਤਾ ਹੈ। ਅੱਜ ਪੰਜਾਬ ਦੇ 90 ਫ਼ੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਇਸ ਦੇ ਨਾਲ ਹੀ ਆਮ ਲੋਕਾਂ ਦੇ ਇਲਾਜ ਲਈ 850 ਆਮ ਆਦਮੀ ਕਲੀਨਿਕ ਖੋਲ੍ਹੇ ਅਤੇ ਆਮ ਘਰਾਂ ਦੇ 43000 ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀ ਦਿੱਤੀ। ਉਨ੍ਹਾਂ ਕਿਹਾ ਕਿ ਮੈਂ ਹਰ ਰੋਜ਼ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਮੈਂ ਅਜਿਹੀ ਕਿਸੇ ਫਾਈਲ ‘ਤੇ ਦਸਤਖ਼ਤ ਨਾ ਕਰਾਂ ਜਿਸ ਨਾਲ ਪੰਜਾਬ ਦੇ ਕਿਸੇ ਵੀ ਘਰ ਦਾ ਚੁੱਲ੍ਹਾ ਬੁਝ ਜਾਵੇ।

ਆਪਣੇ ਭਾਸ਼ਣ ਦੌਰਾਨ ਮੁੱਖ ਮੰਤਰੀ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਮੋਦੀ ਆਪਣੇ ਬਿਆਨਾਂ ਨਾਲ ਦੇਸ਼ ਵਿੱਚ ਫ਼ਿਰਕੂ ਤਣਾਅ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਬਹੁਤ ਮੰਦਭਾਗੀ ਗੱਲ ਹੈ ਕਿ 10 ਸਾਲ ਪ੍ਰਧਾਨ ਮੰਤਰੀ ਰਹਿਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਜਾਤ, ਧਰਮ ਅਤੇ ਮੰਗਲ-ਸੂਤਰ ਦੇ ਨਾਂ ‘ਤੇ ਵੋਟਾਂ ਮੰਗ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਚੋਣ ਸਿਰਫ਼ ਪ੍ਰਧਾਨ ਮੰਤਰੀ ਅਤੇ ਸੰਸਦ ਮੈਂਬਰ ਚੁਣਨ ਲਈ ਹੀ ਨਹੀਂ ਹੈ, ਬਲਕਿ ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ। ਜੇਕਰ ਭਾਜਪਾ ਇਸ ਵਾਰ ਜਿੱਤ ਜਾਂਦੀ ਹੈ ਤਾਂ ਦੇਸ਼ ਵਿੱਚ ਮੁੜ ਕਦੇ ਚੋਣਾਂ ਨਹੀਂ ਹੋਣਗੀਆਂ। ਇਹ ਰੂਸ ਅਤੇ ਚੀਨ ਵਰਗੇ ਦੇਸ਼ ਵਿੱਚ ਇੱਕ ਪਾਰਟੀ ਸਿਸਟਮ ਲਾਗੂ ਕਰਨਗੇ ਅਤੇ ਤੁਹਾਡੇ ਵੋਟ ਦੇ ਅਧਿਕਾਰ ਨੂੰ ਵੀ ਖੋਹ ਲੈਣਗੇ। ਇਸ ਲਈ ਇਸ ਵਾਰ ਭਾਜਪਾ ਨੂੰ ਹਰਾਉਣਾ ਬਹੁਤ ਹੀ ਜ਼ਰੂਰੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਵਾਲੇ ਦੇਸ਼ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ, ਜਦਕਿ ਪੰਜਾਬ ਆਪਸੀ ਭਾਈਚਾਰਕ ਸਾਂਝ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਕਦੇ ਵੀ ਨਫ਼ਰਤ ਦੀ ਰਾਜਨੀਤੀ ਨੂੰ ਸਵੀਕਾਰ ਨਹੀਂ ਕਰਨਗੇ। ਇਸ ਵਾਰ ਵੀ ਅਸੀਂ ਇਕੱਠੇ ਹੋ ਕੇ ਨਫ਼ਰਤ ਦੀ ਰਾਜਨੀਤੀ ਨੂੰ ਹਰਾਵਾਂਗੇ।