ਲੁਧਿਆਣਾ – ਲੁਧਿਆਣਾ ਦੇ ਪੱਛਮੀ ਹਲਕੇ ’ਚ ਹੋਈ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ ਤੇ ਸ਼ੁਰੂਆਤੀ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ। ਸਭ ਤੋਂ ਪਹਿਲਾਂ ਪੋਸਟ ਬੈਲਟ ਵਾਲੀਆਂ ਵੋਟਾਂ ਦੀ ਗਿਣਤੀ ਕੀਤੀ ਗਈ ਤੇ ਫ਼ਿਰ ਈ.ਵੀ.ਐੱਮ. ਖੋਲ੍ਹੀਆਂ ਗਈਆਂ। ਵੋਟਾਂ ਦੀ ਗਿਣਤੀ ਕੁੱਲ੍ਹ 14 ਰਾਊਂਡਾਂ ਵਿਚ ਹੋਵੇਗੀ।
ਲੁਧਿਆਣਾ ਦੇ ਖ਼ਾਲਸਾ ਕਾਲਜ ਫ਼ਾਰ ਵਿਮਨ ਵਿਚ ਵੋਟਾਂ ਦੀ ਗਿਣਤੀ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਲਈ ਕਾਲਜ ਵਿਚ 14 ਟੇਬਲ ਅਤੇ ਪੋਸਟਲ ਵੈਲਿਟ ਅਤੇ ਈ. ਟੀ. ਪੀ. ਬੀ. ਐੱਸ. ਵੋਟਾਂ ਲਈ 2 ਵਾਧੂ ਟੇਬਲ ਲਗਾਏ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਾਊਂਟਿੰਗ ਸੈਂਟਰ ’ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਸਾਰੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਕਾਊਂਟਿੰਗ ਏਜੰਟਾਂ ਦੀਆਂ ਗੱਡੀਆਂ ਦੀ ਪਾਰਕਿੰਗ ਲਈ ਵਿਸ਼ੇਸ਼ ਧਿਆਨ ਦਿੱਤਾ ਗਿਆ