Wednesday, July 23, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਜਲੰਧਰ ਵਿੱਚ 'ਆਪ' ਨੂੰ ਮਿਲਿਆ ਵੱਡਾ ਹੁਲਾਰਾ: ਉਦਯੋਗਪਤੀ ਨਿਤਿਨ ਕੋਹਲੀ ਪਾਰਟੀ ਵਿੱਚ...

ਜਲੰਧਰ ਵਿੱਚ ‘ਆਪ’ ਨੂੰ ਮਿਲਿਆ ਵੱਡਾ ਹੁਲਾਰਾ: ਉਦਯੋਗਪਤੀ ਨਿਤਿਨ ਕੋਹਲੀ ਪਾਰਟੀ ਵਿੱਚ ਹੋਏ ਸ਼ਾਮਲ, ਹਲਕਾ ਇੰਚਾਰਜ ਕੀਤਾ ਨਿਯੁਕਤ

 

 

ਜਲੰਧਰ/ਚੰਡੀਗੜ੍ਹ, 29 ਮਈ

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜ਼ਬੂਤ ਹੋ ਰਹੀ ਹੈ।ਵੀਰਵਾਰ ਨੂੰ ਜਲੰਧਰ ਦੇ ਉੱਘੇ ਉਦਯੋਗਪਤੀ ਅਤੇ ਹਾਕੀ ਇੰਡੀਆ ਦੇ ਮੀਤ ਪ੍ਰਧਾਨ ਨਿਤਿਨ ਕੋਹਲੀ ਆਪ ਵਿੱਚ ਸ਼ਾਮਲ ਹੋ ਗਏ। ਅੱਜ ਇੱਕ ਰਸਮੀ ਸਮਾਗਮ ਵਿੱਚ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪ੍ਰਧਾਨ ਅਮਨ ਅਰੋੜਾ ਨੇ ਰਸਮੀ ਤੌਰ ‘ਤੇ ਕੋਹਲੀ ਨੂੰ ‘ਆਪ’ ਵਿੱਚ ਸ਼ਾਮਿਲ ਕੀਤਾ ਅਤੇ  ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ‘ਤੇ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੀ ਮੌਜੂਦ ਸਨ।

‘ਆਪ’ ਵਿੱਚ ਰਸਮੀ ਤੌਰ ‘ਤੇ ਸ਼ਾਮਲ ਹੋਣ ਤੋਂ ਬਾਅਦ ਆਪਣਾ ਧੰਨਵਾਦ ਅਤੇ ਉਤਸ਼ਾਹ ਪ੍ਰਗਟ ਕਰਦੇ ਹੋਏ, ਕੋਹਲੀ ਨੇ ਕਿਹਾ, “ਮੈਂ ‘ਆਪ’ ਦੇ ਉਦਯੋਗਾਂ ‘ਤੇ ਧਿਆਨ ਕੇਂਦਰਿਤ ਕਰਨ ਅਤੇ ਪੰਜਾਬ ਦੇ ਵਿਕਾਸ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਤੋਂ ਬਹੁਤ ਪ੍ਰਭਾਵਿਤ ਹਾਂ। ਇਹ ਉਹ ਪਾਰਟੀ ਹੈ ਜੋ ਨਾਗਰਿਕਾਂ ਦੀ ਭਲਾਈ ਨੂੰ ਸੱਚਮੁੱਚ ਤਰਜੀਹ ਦਿੰਦੀ ਹੈ, ਅਤੇ ਮੈਂ ਅਰਵਿੰਦ ਕੇਜਰੀਵਾਲ ਜੀ ਅਤੇ ਭਗਵੰਤ ਮਾਨ ਜੀ ਦੀ ਅਗਵਾਈ ਹੇਠ ਉਦਯੋਗਾਂ ਦੇ ਵਿਕਾਸ ਅਤੇ ਜਲੰਧਰ ਦੀ ਭਲਾਈ ਵਿੱਚ ਯੋਗਦਾਨ ਪਾਉਣ ਲਈ ਉਤਸੁਕ ਹਾਂ।”

ਨਿਤਿਨ ਕੋਹਲੀ ਦੇ ਸਮਰਪਣ ਅਤੇ ਲੀਡਰਸ਼ਿਪ ਯੋਗਤਾ ਨੂੰ ਦੇਖਦੇ ਹੋਏ, ਉਨ੍ਹਾਂ ਨੂੰ ਜਲੰਧਰ ਕੇਂਦਰੀ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਹ ਜਨਤਕ ਸ਼ਿਕਾਇਤਾਂ ਦੇ ਹੱਲ ਲਈ ਇੱਕ ਸਥਾਨਕ ਦਫ਼ਤਰ ਸਥਾਪਤ ਕਰਨਗੇ ਅਤੇ ਭਾਈਚਾਰੇ ਤੱਕ ਪ੍ਰਭਾਵਸ਼ਾਲੀ ਪਹੁੰਚ ਯਕੀਨੀ ਬਣਾਉਣਗੇ।

ਜਲੰਧਰ ਦੇ ਇੱਕ ਪ੍ਰਮੁੱਖ ਉਦਯੋਗਪਤੀ ਨਿਤਿਨ ਕੋਹਲੀ, ਵਪਾਰ, ਖੇਡਾਂ, ਸਿੱਖਿਆ ਅਤੇ ਸਥਾਨਕ ਸ਼ਾਸਨ ਵਿੱਚ ਆਪਣੇ ਯੋਗਦਾਨ ਲਈ ਵਿਆਪਕ ਤੌਰ ‘ਤੇ ਜਾਣੇ ਜਾਂਦੇ ਹਨ। ਹਾਈਕ ਸ਼ੂ ਪ੍ਰਾਈਵੇਟ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਅਤੇ ਸਪੋਰਟਸ ਸ਼ੂ ਬ੍ਰਾਂਡ ਟਰੇਸਰ ਦੇ ਸੰਸਥਾਪਕ ਹੋਣ ਦੇ ਨਾਤੇ, ਉਨ੍ਹਾਂ ਨੇ ਉੱਦਮੀ ਦ੍ਰਿਸ਼ਟੀਕੋਣ ਨੂੰ ਕਿਫ਼ਾਇਤੀ, ਉੱਚ-ਗੁਣਵੱਤਾ ਵਾਲੇ ਉਤਪਾਦ ਪ੍ਰਦਾਨ ਕਰਨ ਦੀ ਵਚਨਬੱਧਤਾ ਨਾਲ ਜੋੜਿਆ ਹੈ। ਕੋਹਲੀ ਪੰਜਾਬ ਲੈਦਰ ਫੈਡਰੇਸ਼ਨ ਅਤੇ ਸਪੋਰਟਸ ਐਂਡ ਟੌਏ ਐਕਸਪੋਰਟਰਜ਼ ਐਸੋਸੀਏਸ਼ਨ, ਸਪੋਰਟਟੈਕਸ ਦੇ ਪ੍ਰਧਾਨ ਵਜੋਂ ਵੀ ਕੰਮ ਕਰਦੇ ਹਨ, ਜੋ ਇਨ੍ਹਾਂ ਉਦਯੋਗਾਂ ਵਿੱਚ ਹਿੱਸੇਦਾਰਾਂ ਵਿਚਕਾਰ ਸਹਿਯੋਗ ਨੂੰ ਉਤਸ਼ਾਹਿਤ ਕਰਦੇ ਹਨ। ਜਲੰਧਰ ਵਿੱਚ ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋ-ਐਡ ਦੇ ਪ੍ਰਧਾਨ ਵਜੋਂ ਉਨ੍ਹਾਂ ਦੀ ਅਗਵਾਈ ਰਾਹੀਂ ਸਿੱਖਿਆ ਪ੍ਰਤੀ ਉਨ੍ਹਾਂ ਦਾ ਸਮਰਪਣ ਸਪੱਸ਼ਟ ਹੁੰਦਾ ਹੈ।

ਖੇਡਾਂ ਦੇ ਖੇਤਰ ਵਿੱਚ, ਕੋਹਲੀ ਨੇ ਸਥਾਨਕ ਅਤੇ ਰਾਸ਼ਟਰੀ ਪੱਧਰ ‘ਤੇ ਹਾਕੀ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਆਪਣੇ ਪਰਿਵਾਰ ਦੇ ਬ੍ਰਾਂਡ ਵਿਜਯੰਤੀ ਨਾਲ ਸ਼ੁਰੂਆਤ ਕਰਦੇ ਹੋਏ, ਉਨ੍ਹਾਂ ਨੇ ਇਸਨੂੰ ਹਾਕੀ ਉਪਕਰਣ ਨਿਰਮਾਣ ਵਿੱਚ ਵਿਸ਼ਵ-ਵਿਆਪੀ ਮਾਨਤਾ ਦਿੱਲਾਈ। ਉਨ੍ਹਾਂ ਨੇ ਹਾਕੀ ਪੰਜਾਬ ਦੇ ਪ੍ਰਧਾਨ ਅਤੇ ਹਾਕੀ ਇੰਡੀਆ ਦੇ ਮੀਤ ਪ੍ਰਧਾਨ ਸਮੇਤ ਮੁੱਖ ਲੀਡਰਸ਼ਿਪ ਭੂਮਿਕਾਵਾਂ ਨਿਭਾਈਆਂ ਹਨ, ਜਿੱਥੇ ਉਨ੍ਹਾਂ ਨੇ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਸੁਧਾਰਾਂ ਨੂੰ ਅੱਗੇ ਵਧਾਉਣ ਵਿੱਚ ਮੁੱਖ ਭੂਮਿਕਾ ਨਿਭਾਈ ਹੈ। ਵਿਭਿੰਨ ਖੇਤਰਾਂ ਵਿੱਚ ਗਤੀਸ਼ੀਲ ਮੌਜੂਦਗੀ ਦੇ ਨਾਲ, ਕੋਹਲੀ ਦੇ ਯੋਗਦਾਨ ਉਨ੍ਹਾਂ ਦੇ ਭਾਈਚਾਰੇ ਅਤੇ ਇਸ ਤੋਂ ਬਾਹਰ ਮਹੱਤਵਪੂਰਨ ਪ੍ਰਭਾਵ ਪੈਦਾ ਕਰਦੇ ਰਹਿੰਦੇ ਹਨ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮਨੀਸ਼ ਸਿਸੋਦੀਆ ਨੇ ਨਿਤਿਨ ਕੋਹਲੀ ਦੀ ਸ਼ਮੂਲੀਅਤ ਨੂੰ ‘ਆਪ’ ਪੰਜਾਬ ਲਈ ਮਾਣ ਵਾਲੀ ਗੱਲ ਦੱਸਿਆ। ਸਿਸੋਦੀਆ ਨੇ ਕਿਹਾ”ਨਿਤਿਨ ਕੋਹਲੀ ਜਲੰਧਰ ਜਾਂ ‘ਆਪ’ ਲਈ ਨਵੇਂ ਨਹੀਂ ਹਨ। ਉਹ ਪਾਰਟੀ ਦੀ ਸ਼ੁਰੂਆਤ ਤੋਂ ਹੀ ਪੰਜਾਬ ਲਈ ਸਾਡੇ ਦ੍ਰਿਸ਼ਟੀਕੋਣ ਦਾ ਸਮਰਥਨ ਕਰਦੇ ਆ ਰਹੇ ਹਨ। ਅੱਜ, ਉਨ੍ਹਾਂ ਦਾ ਰਸਮੀ ਤੌਰ ‘ਤੇ ਸ਼ਾਮਲ ਹੋਣਾ ਜਲੰਧਰ ਵਿੱਚ ਪਾਰਟੀ ਲਈ ਇੱਕ ਨਵਾਂ ਅਧਿਆਇ ਸ਼ੁਰੂ ਹੋਇਆ ਹੈ।”

ਸਿਸੋਦੀਆ ਨੇ ਕਿਹਾ “ਨਿਤਿਨ ਕੋਹਲੀ ਦਾ ‘ਆਪ’ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਪੰਜਾਬ ਦੇ ਉਦਯੋਗਿਕ ਭਾਈਚਾਰੇ ਦੇ ਸਾਡੇ ਸ਼ਾਸਨ ਅਤੇ ਨੀਤੀਆਂ ਵਿੱਚ ਵਿਸ਼ਵਾਸ ਨੂੰ ਦਰਸਾਉਂਦਾ ਹੈ। ਇਹ ਭਾਈਵਾਲੀ ਜਲੰਧਰ ਅਤੇ ਇਸ ਤੋਂ ਬਾਹਰ ਪਰਿਵਰਤਨਸ਼ੀਲ ਵਿਕਾਸ ਨੂੰ ਅੱਗੇ ਵਧਾਏਗੀ,”।

ਉਨ੍ਹਾਂ ਨੇ ਭ੍ਰਿਸ਼ਟਾਚਾਰ ਪ੍ਰਤੀ ‘ਆਪ’ ਦੀ ਜ਼ੀਰੋ-ਟੌਲਰੈਂਸ ਨੀਤੀ ‘ਤੇ ਹੋਰ ਜ਼ੋਰ ਦਿੱਤਾ। ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਦੀ ਹਾਲ ਹੀ ਵਿੱਚ ਇੱਕ ਵਿਜੀਲੈਂਸ ਕੇਸ ਵਿੱਚ ਗ੍ਰਿਫ਼ਤਾਰੀ ਦਾ ਹਵਾਲਾ ਦਿੰਦੇ ਹੋਏ,  ਸਿਸੋਦੀਆ ਨੇ ਦੁਹਰਾਇਆ, “ਆਪ’ ਇਕਲੌਤੀ ਪਾਰਟੀ ਹੈ ਜੋ ਕਿਸੇ ਵੀ ਗਲਤ ਕੰਮ ਵਿਰੁੱਧ ਤੁਰੰਤ ਕਾਰਵਾਈ ਕਰਦੀ ਹੈ, ਭਾਵੇਂ ਉਹ ਵਿਅਕਤੀ ਪਾਰਟੀ ਦਾ ਮੈਂਬਰ ਹੋਵੇ ਜਾਂ ਬਾਹਰੀ। ਦੋਸ਼ੀ ਪਾਏ ਜਾਣ ‘ਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।”

ਭਾਜਪਾ ‘ਤੇ ਭ੍ਰਿਸ਼ਟਾਚਾਰ ਵੱਲ ਅੱਖਾਂ ਮੀਚਣ ਦਾ ਦੋਸ਼ ਲਗਾਉਂਦੇ ਹੋਏ ਸਿਸੋਦੀਆ ਨੇ ਗੁਜਰਾਤ ਦੀ ਉਦਾਹਰਨ ਦਿੱਤੀ, ਜਿੱਥੇ ਪੰਚਾਇਤ ਰਾਜ ਮੰਤਰੀ ਦੇ ਬੇਟੇ ਦਾ ਨਾਂ 71 ਕਰੋੜ ਰੁਪਏ ਦੇ ਘੁਟਾਲੇ ਵਿੱਚ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ, “ਦੂਜੀਆਂ ਪਾਰਟੀਆਂ ਗਲਤ ਕਰਨ ਵਾਲਿਆਂ ਨੂੰ ਬਚਾਉਂਦੀਆਂ ਹਨ, ‘ਆਪ’ ਸਖ਼ਤ ਕਾਰਵਾਈ ਕਰਕੇ ਇੱਕ ਮਿਸਾਲ ਕਾਇਮ ਕਰਦੀ ਹੈ।”

ਨਿਤਿਨ ਕੋਹਲੀ ਦਾ ਸਵਾਗਤ ਕਰਦੇ ਹੋਏ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਜਲੰਧਰ ਅਤੇ ਪੰਜਾਬ ਵਿੱਚ ਪਾਰਟੀ ਦੀ ਮੌਜੂਦਗੀ ਨੂੰ ਮਜ਼ਬੂਤ ਕਰਨ ਦੀ ਉਨ੍ਹਾਂ ਦੀ ਯੋਗਤਾ ‘ਤੇ ਭਰੋਸਾ ਪ੍ਰਗਟ ਕੀਤਾ। ਅਰੋੜਾ ਨੇ ਕਿਹਾ, “ਨਿਤਿਨ ਕੋਹਲੀ ਦਾ ਸਾਫ਼-ਸੁਥਰਾ ਅਕਸ, ਉੱਦਮੀ ਭਾਵਨਾ ਅਤੇ ਲੋਕ ਭਲਾਈ ਪ੍ਰਤੀ ਸਮਰਪਣ ‘ਆਪ’ ਦੇ ਸਿਧਾਂਤਾਂ ਨਾਲ ਪੂਰੀ ਤਰ੍ਹਾਂ ਮੇਲ ਖਾਂਦਾ ਹੈ। ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਨਵੀਂ ਊਰਜਾ ਅਤੇ ਤਾਕਤ ਮਿਲੇਗੀ।”

ਉਨ੍ਹਾਂ ਨੇ ‘ਆਪ’ ਦੇ ਗੈਰ-ਰਾਜਨੀਤਿਕ ਪਿਛੋਕੜ ਵਾਲੇ ਵਿਅਕਤੀਆਂ ਨੂੰ ਸਸ਼ਕਤ ਬਣਾਉਣ ਦੇ ਵਿਲੱਖਣ ਪਹੁੰਚ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ, “ਆਪ’ ਸਮਰੱਥ ਵਿਅਕਤੀਆਂ ਨੂੰ ਸੇਵਾ ਕਰਨ ਲਈ ਇੱਕ ਪਲੇਟਫ਼ਾਰਮ ਪ੍ਰਦਾਨ ਕਰਦੀ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ਹੇਠ, ਜੋ ਲੋਕ ਸਾਫ਼-ਸੁਥਰੀ ਰਾਜਨੀਤੀ ਦੇ ਪਾਰਟੀ ਦੇ ਸਿਧਾਂਤਾਂ ਦੀ ਪਾਲਣਾ ਕਰਦੇ ਹਨ, ਉਹ ਵੱਡੀਆਂ ਉਚਾਈਆਂ ਪ੍ਰਾਪਤ ਕਰਨਗੇ।”

ਅਰੋੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਨਸ਼ਾ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ, ਸਿੱਖਿਆ ਵਿੱਚ ਸੁਧਾਰ ਕਰਨ, ਰੁਜ਼ਗਾਰ ਪੈਦਾ ਕਰਨ ਅਤੇ ਕਾਰੋਬਾਰ-ਅਨੁਕੂਲ ਮਾਹੌਲ ਬਣਾਉਣ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ‘ਆਪ’ ਦਾ ਉਦੇਸ਼ ਹਰ ਘਰ ਨੂੰ ਉੱਚਾ ਚੁੱਕਣਾ ਅਤੇ ਸੂਬੇ ਦੀ ਆਰਥਿਕ ਤਰੱਕੀ ਵਿੱਚ ਯੋਗਦਾਨ ਪਾਉਣਾ ਹੈ।