ਨੈਸ਼ਨਲ : ਦਿੱਲੀ ਸਰਕਾਰ ਨੇ ਔਰਤਾਂ ਦੀ ਭਲਾਈ ਲਈ ਇਕ ਮਹੱਤਵਪੂਰਨ ਯੋਜਨਾ, ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਸ਼ੁਰੂ ਕਰਨ ਦੀ ਤਿਆਰੀ ਕਰ ਲਈ ਹੈ। ਇਹ ਸਕੀਮ ਔਰਤਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕਰਨ ਦਾ ਇੱਕ ਯਤਨ ਹੈ, ਜਿਸ ਦਾ ਉਦੇਸ਼ ਉਹਨਾਂ ਦੇ ਸਸ਼ਕਤੀਕਰਨ ਅਤੇ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ। ਇਸ ਯੋਜਨਾ ਦੇ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਦਾ ਵਿੱਤੀ ਲਾਭ ਦਿੱਤਾ ਜਾਵੇਗਾ।ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਦਾ ਐਲਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਸੀ। ਹੁਣ ‘ਆਪ’ ਮੰਤਰੀ ਆਤਿਸ਼ੀ ਨੇ ਇਸ ਯੋਜਨਾ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਕਾਗਜ਼ੀ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਨੂੰ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਪੇਸ਼ ਕੀਤਾ ਜਾਵੇਗਾ।