ਚੰਡੀਗੜ੍ਹ : ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਚੋਂ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਸੀਟ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ, ਜਦੋਂ ਕਿ ਗਿੱਦੜਬਾਹਾ ਸੀਟ ‘ਤੇ ‘ਆਪ’ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਡੀ ਲੀਡ ਨਾਲ ਅੱਗੇ ਚੱਲ ਰਹੇ ਹਨ। ਜਿੱਤ ਦੀ ਇਸ ਖ਼ੁਸ਼ੀ ‘ਚ ਪਾਰਟੀ ਦੇ ਵਰਕਰਾਂ ਵਲੋਂ ਜਸ਼ਨ ਮਨਾ ਜਾ ਰਹੇ ਹਨ। ਪਾਰਟੀ ਦੇ ਚੰਡੀਗੜ੍ਹ ਦਫ਼ਤਰ ‘ਚ ਭੰਗੜੇ ਪੈ ਰਹੇ ਹਨ।
ਵਿਧਾਨ ਸਭਾ ਹਲਕਾ ਚੱਬੇਵਾਲ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਚੱਬੇਵਾਲ ਨੇ ਜਿੱਤ ਹਾਸਲ ਕਰ ਲਈ ਹੈ। ਇਸ਼ਾਂਕ ਕੁਮਾਰ ਚੱਬੇਵਾਲ 28690 ਵੋਟਾਂ ਦੇ ਫਰਕ ਨਾਲ ਜਿੱਤ ਗਏ ਹਨ। ਇਸ਼ਾਂਕ ਕੁਮਾਰ ਚੱਬੇਵਾਲ ਨੂੰ ਹੁਣ ਤੱਕ 51904 ਵੋਟਾਂ ਪਈਆਂ ਹਨ। ਉੱਥੇ ਹੀ ਕਾਂਗਰਸ ਦੇ ਉਮੀਦਵਾਰ ਰਣਜੀਤ ਕੁਮਾਰ ਦੂਜੇ ਨੰਬਰ ‘ਤੇ ਰਹੇ ਹਨ ਅਤੇ 23214 ਵੋਟਾਂ ਪਈਆਂ ਹਨ ਅਤੇ ਭਾਜਪਾ ਤੀਜੇ ਨੰਬਰ ‘ਤੇ ਚੱਲ ਰਹੀ ਹੈ। ਭਾਜਪਾ ਦੇ ਉਮੀਦਵਾਰ ਸੋਹਣ ਸਿੰਘ ਠੰਢਲ ਨੂੰ 8692 ਵੋਟਾਂ ਪਈਆਂ ਹਨ। ਦੂਜੇ ਪਾਸੇ ਡੇਰਾ ਬਾਬਾ ਨਾਨਕ ਤੋਂ ‘ਆਪ’ ਦੇ ਗੁਰਦੀਪ ਸਿੰਘ ਰੰਧਾਵਾ ਨੇ 5,772 ਵੋਟਾਂ ਦੇ ਫ਼ਰਕ ਨਾਲ ਇੱਥੇ ਵੱਡੀ ਜਿੱਤ ਹਾਸਲ ਕੀਤੀ ਹੈ।