ਫਿਰੋਜ਼ਪੁਰ : ਫਿਰੋਜ਼ਪੁਰ ਸ਼ਹਿਰੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਗੱਡੀ ਉਸ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਈ, ਜਦ ਉਹ ਹੜ੍ਹ ਤੋਂ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਨਿਕਲੇ ਸਨ।
ਜਾਣਕਾਰੀ ਮੁਤਾਬਕ ਪਿੰਡ ਧੀਰਾ ਘਾਰਾ ਨੇੜੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਉਨ੍ਹਾਂ ਦੀ ਗੱਡੀ ਟਕਰਾਉਣ ਲੱਗੀ ਸੀ। ਇਸ ਦਾ ਬਚਾਅ ਕਰਦਿਆਂ ਡਰਾਈਵਰ ਨੇ ਜਦੋਂ ਗੱਡੀ ਮੋੜੀ ਤਾਂ ਉਹ ਖੇਤਾਂ ‘ਚ ਜਾ ਉਤਰੀ ਪਰ ਚੰਗੀ ਗੱਲ ਇਹ ਰਹੀ ਕਿ ਵਿਧਾਇਕ ਨੂੰ ਕੋਈ ਸੱਟ ਨਹੀਂ ਲੱਗੀ ਅਤੇ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।
ਇੱਸ ਹਾਦਸੇ ‘ਚ ਮੋਟਰਸਾਈਕਲ ਸਵਾਰ ਔਰਤ ਅਤੇ ਉਸਦੇ ਬੱਚੇ ਨੂੰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਵਿਧਾਇਕ ਵੱਲੋਂ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ ਗਿਆ ਹੈ।